Site icon SMZ NEWS

ਪੰਜਾਬ ਰਾਹੀਂ ਰਾਜ ਸਭਾ ਜਾਣਗੇ ਰਾਘਵ ਚੱਢਾ, ਹਰਭਜਨ ਸਣੇ ਇਨ੍ਹਾਂ 5 ਜਣਿਆਂ ਨੇ ਭਰੀ ਨਾਮਜ਼ਦਗੀਪੰਜਾਬ ਰਾਹੀਂ ਰਾਜ ਸਭਾ ਜਾਣਗੇ ਰਾਘਵ ਚੱਢਾ, ਹਰਭਜਨ ਸਣੇ ਇਨ੍ਹਾਂ 5 ਜਣਿਆਂ ਨੇ ਭਰੀ ਨਾਮਜ਼ਦਗੀ

ਆਮ ਆਦਮੀ ਪਾਰਟੀ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ‘ਆਪ’ ਦੇ ਪੰਜਾਬ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਆਈਆਈਟੀ ਦਿੱਲੀ ਦੇ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਾਰੇ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਨੂੰ ਦੇਖਦੇ ਹੋਏ ਪੰਜ ਉਮੀਦਵਾਰਾਂ ਦੀ ਚੋਣ ਬਿਨ੍ਹਾਂ ਕਿਸੇ ਵਿਰੋਧ ਤੇ ਮੁਕਾਬਲੇ ਦੇ ਤੈਅ ਹੈ। ਕਿਉਂਕਿ ਅਜੇ ਤੱਕ ਕਿਸੇ ਵੀ ਵਿਰੋਧੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ।

AAP rajya sabha candidate

ਇਸ ਦੇ ਨਾਲ ਹੀ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਏ ਜਾਣ ਤੋਂ ਬਾਅਦ ਰਾਘਵ ਚੱਢਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕਰਨ ਆਏ ਹਨ । ਚੱਢਾ ਨੇ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਮੈਨੂੰ ਨਾਮਜ਼ਦ ਕਰਨ ਲਈ ਮੈਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਪੰਜਾਬ ਦੇ ਲੋਕਾਂ ਦਾ ਮੁੱਦਾ ਸੰਸਦ ਵਿੱਚ ਚੁੱਕਾਂਗਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਾਂਗਾ।ਉੱਥੇ ਹੀ ਦੂਜੇ ਪਾਸੇ ਹਰਭਜਨ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ । ਹਰਭਜਨ ਸਿੰਘ ਨੇ ਕ੍ਰਿਕਟਰ ਤੋਂ ਰਾਜਨੀਤੀ ਵਿੱਚ ਐਂਟਰੀ ਮਾਰੀ ਹੈ। ਕ੍ਰਿਕਟ ਵਿੱਚ, ਉਹ ਟਰਬੀਨੇਟਰ ਵਜੋਂ ਜਾਣੇ ਜਾਂਦੇ ਸੀ। ਪਰ ਹੁਣ ਉਹ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਹਨ।

Exit mobile version