ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ ਨੇ ਇਸ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ‘ਤੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ‘ਪੁਰਾਣੀ ਪੰਜਾਬ ਸਰਕਾਰਾਂ ਨੇ ਹਰ ਵਾਰ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਝੂਠ ਬੋਲਿਆ ਕਿ ਉਨ੍ਹਾਂ ਨੂੰ ਪੱਕਾ ਕਰਾਂਗੇ ਪਰ ਨਹੀਂ ਕੀਤਾ। ਸਾਡੀ ਸਰਕਾਰ ਨੇ ਸਭ ਤੋਂ ਪਹਿਲਾਂ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿ ਦੇਸ਼ ਭਰ ‘ਚ ਸਰਕਾਰਾਂ ਨੌਕਰੀਆਂ ਕੱਚੀਆਂ ਕਰ ਰਹੀਆਂ ਹਨ, ਅਸੀਂ ਹਵਾ ਦਾ ਰੁਖ਼ ਬਦਲਿਆ ਹੈ। ਕਰਮਚਾਰੀਆਂ ਨਾਲ ਖੜ੍ਹੇ ਹਾਂ ਉਨ੍ਹਾਂ ਨੂੰ ਪੱਕਾ ਕਰਾਂਗੇ।”
ਦੱਸ ਦਈਏ ਕਿ ਆਪਣੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗਾਰੰਟੀ ਵੀ ਸ਼ਾਮਲ ਸੀ। ਸੀ.ਐੱਮ. ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਆਪਣੀਆਂ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਮੁਲਾਜ਼ਮਾਂ ਨੂੰ ਗਰੰਟੀਆਂ ਦਿੱਤੀਆਂ ਸੀ। ਇਨ੍ਹਾਂ ਵਿੱਚ ਇੱਕ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗਾਰੰਟੀ ਸੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੁਕਮ ਦਿੱਤਾ ਹੈ।
ਇਸ ਤੋਂ ਪਹਿਲਾਂ ਸੀ.ਐੱਮ. ਨੇ ਪੰਜਾਬ ਵਿੱਚ 25000 ਨੌਕਰੀਆਂ ਕੱਢਣ ਦਾ ਵੀ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ 10 ਹਜ਼ਾਰ ਪੁਲਸ ਦੀਆਂ ਅਸਾਮੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਸੀ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਸਬੰਧੀ ਇਸ਼ਤਿਹਾਰ ਜਾਰੀ ਹੋ ਜਾਏਗਾ।
Comment here