Site icon SMZ NEWS

ਖਹਿਰਾ ਨੇ ਘੇਰੀ ‘ਆਪ’, ਕਿਹਾ ‘ਰਾਜ ਸਭਾ ਮੈਂਬਰਾਂ ‘ਚ ਅਨੁਸੂਚਿਤ ਵਰਗ ਦੇ ਕਿਸੇ ਵਿਅਕਤੀ ਨੂੰ ਕੋਈ ਜਗ੍ਹਾ ਨਹੀਂ’

ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਸੀਟਾਂ ਲਈ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਖਹਿਰਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀ ਸਹੁੰ ਚੁੱਕਣ ਵਾਲੀ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਚੁਣੇ ਗਏ 5 ਮੈਂਬਰਾਂ ‘ਚ ਅਨੁਸੂਚਿਤ ਵਰਗ ਦੇ ਕਿਸੇ ਵਿਅਕਤੀ ਨੂੰ ਕੋਈ ਜਗ੍ਹਾ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੀ ਸਿਰਫ ਗੱਲਾਂ ਕਹਿਣ ਨੂੰ ਹਨ, ਵਿਚਾਰਧਾਰਾ ਨੂੰ ਲਾਗੂ ਕਰਨਾ ਨਹੀਂ?

ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਜਿਹੜੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚ AAP ਆਗੂ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ, IIT ਪ੍ਰੋਫ਼ੈਸਰ ਸੰਦੀਪ ਪਾਠਕ, ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਅਸ਼ੋਕ ਮਿੱਤਲ ਤੇ ਉਦਯੋਗਪਤੀ ਸੰਜੀਵ ਅਰੋੜਾ ਹਨ। ‘ਆਪ’ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਥਾਂ ਹੋਰਨਾਂ ਸੂਬਿਆਂ ਤੋਂ ਮੈਂਬਰ ਭੇਜਣ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ ।

ਇਸ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਵੀ ਰਾਜ ਸਭਾ ਮੈਂਬਰਾਂ ਦੀ ਨਾਮਜ਼ਦਗੀ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਤੇ ਨਾਲ ਹੀ CM ਮਾਨ ਨੂੰ ਸਲਾਹ ਦਿੱਤੀ ਕਿ ਭਗਤ ਸਿੰਘ ਦੀ ਗੱਲ ਕਰਨੀ ਸੌਖੀ ਹੈ, ਉਨ੍ਹਾਂ ਦੇ ਰਾਹ ਉਤੇ ਤੁਰਨਾ ਔਖਾ ਹੈ।

Exit mobile version