ਲਖੀਮਪੁਰ ਖੀਰੀ ਮਾਮਲੇ ‘ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਨਿਆਂ ਦਿਵਾਉਣ ਤੇ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਅਤੇ ਪਰਚੇ ਵਾਪਸੀ ਦੀ ਮੰਗ ਨੂੰ ਲੈ ਕੇ 12 ਮਈ ਨੂੰ ਲਖੀਮਪੁਰ ਡੀਸੀ ਦਫ਼ਤਰ ਸਾਹਮਣੇ ਵੱਡਾ ਪ੍ਰਦਰਸ਼ਨ ਕਰਾਂਗੇ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਵੱਧ ਤੋਂ ਵੱਧ ਗਿਣਤੀ ਵਿਚ ਲਖੀਮਪੁਰ ਪੁੱਜਣ ਦੀ ਵੀ ਅਪੀਲ ਕੀਤੀ।
ਦੱਸ ਦੇਈਏ ਕਿ ਕਿਸਾਨ MSP ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੱਦੇ ‘ਤੇ ਸਰਕਾਰ ਤੋਂ ਨਾਰਾਜ਼ ਚੱਲ ਰਹੇ ਹਨ। ਇਹੀ ਵਜ੍ਹਾ ਹੈ ਕਿ ਕਿਸਾਨ ਆਗੂ ਚੜੂਨੀ ਨੇ ਅੱਜ ਲਖੀਮਪੁਰ ਖੀਰੀ ਪੁੱਜ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਵੱਡਾ ਐਲਾਨ ਕੀਤਾ। ਟਿਕੈਤ ਵੀ ਬੀਤੇ ਦਿਨੀਂ ਕਿਸਾਨਾਂ ਲਖੀਮਪੁਰ ਖੀਰੀ ਪੁੱਜੇ ਅਤੇ ਹਿੰਸਾ ਪੀੜਤਾਂ ਨਾਲ ਮੁਲਾਕਾਤ ਕੀਤੀ। ਟਿਕੈਤ ਨੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਦੇ ਵਿਚਾਰਅਧੀਨ ਵੀ ਹੈ। ਇਸ ਲਈ ਉਸੇ ਪੱਧਰ ‘ਤੇ ਅਸੀਂ ਗੱਲਬਾਤ ਕਰਾਂਗੇ ਤੇ ਜੇਲ੍ਹ ਵਿਚ ਮੌਜੂਦ ਕਿਸਾਨਾਂ ਨਾਲ ਵੀ ਮੁਲਾਕਾਤ ਕਰਾਂਗੇ।ਗੌਰਤਲਬ ਹੈ ਕਿ ਸੰਯੁਕਤ ਕਿਸਾਨ ਮੋਰਚਾ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿ ਖੇਤੀ ਉਪਜ ‘ਤੇ ਘੱਟੋ-ਘੱਟ ਸਮਰਥਨ ਕੀਮਤ ਦਾ ਵਾਅਦਾ ਪੂਰਾ ਨਹੀਂ ਹੋ ਜਾਂਦਾ ਹੈ। ਹਾਲਾਂਕਿ ਕਿਸਾਨ ਇਸ ਗੱਲ ਨੂੰ ਵੀ ਦੁਹਰਾ ਚੁੱਕੇ ਹਨ ਜੇਕਰ ਸਰਕਾਰ ਕਿਸਾਨਾਂ ਮੰਗਾਂ ਨੂੰ ਪੂਰਾ ਨਹੀਂ ਕਰਦੀ 1 ਫਰਵਰੀ ਤੋਂ ਮਿਸ਼ਨ ਯੂਪੀ ਤੇ ਉਤਰਾਖੰਡ ਸ਼ੁਰੂ ਕੀਤਾ ਜਾਵੇਗਾ ਅਤੇ ਲਖੀਮਪੁਰ ਖੀਰੀ ਤੋਂ ਅਗਲਾ ਮੋਰਚਾ ਸ਼ੁਰੂ ਕੀਤਾ ਜਾਵੇਗਾ।