Site icon SMZ NEWS

ਦੇਸ਼ ‘ਚ 31 ਮਾਰਚ ਤੋਂ ਕੋਰੋਨਾ ਪਾਬੰਦੀਆਂ ਖ਼ਤਮ, ਮਾਸਕ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

ਕੋਰੋਨਾ ਗਾਈਡਲਾਈਨਸ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਨਿਰਦੇਸ਼ ਜਾਰੀ ਕੀਤੇ ਹਨ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਤੇ ਗ੍ਰਹਿ ਮੰਤਰਾਲਾ ਨੇ ਕੋਰੋਨਾ ਗਾਈਲਡਾਈਨ ਮੁਤਾਬਕ ਜਾਰੀ ਸਾਰੀਆਂ ਪਾਬੰਦੀਆਂ ਨੂੰ 31 ਮਾਰਚ ਤੋਂ ਬਾਅਦ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਸਿਹਤ ਮੰਤਰਾਲਾ ਦੀ ਸਲਾਹ ਮੁਤਾਬਕ ਮਾਸਕ ਪਾਉਣ ਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਦੇ ਨਾਲ ਹੱਥਾਂ ਨੂੰ ਸੈਨੀਟਾਈਜ਼ ਕਰਨਾ ਵੀ ਜ਼ਰੂਰੀ ਹੋਵੇਗਾ।

Corona ban lifted

ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸਾਰੇ ਰਾਜਾਂ/ ਕੇਂਦਰ ਸ਼ਾਸਿਤ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਕਿ ਪਿਛਲੇ ਸੱਤ ਹਫ਼ਤਿਆਂ ਤੋਂ ਲਗਾਤਾਰ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਇਸ ਵੇਲੇ ਦੇਸ਼ ਭਰ ਵਿੱਚ ਸਿਰਫ 23,913 ਕੋਰੋਨਾ ਦੇ ਸਰਗਰਮ ਮਾਮਲੇ ਹਨ, ਜਦਕਿ ਪਾਜ਼ੀਟਿਵਿਟੀ ਰੇਟ ਸਿਰਫ਼ 0.28 ਫੀਸਦੀ ਹੈ। ਗ੍ਰਹਿ ਸਕੱਤਰ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਦੇਸ਼ ਭਰ ਵਿੱਚ 181 ਕਰੋੜ 56 ਲੱਖ ਵੈਕਸੀਨ ਦੀ ਡੋਜ਼ ਲੋਕਾਂ ਨੂੰ ਲਾਈ ਜਾ ਚੁੱਕੀ ਹੈ।

ਪੱਤਰ ਰਾਹੀਂ ਗ੍ਰਹਿ ਸਕੱਤਰ ਅਜੇ ਭੱਲਾ ਨੇ ਕਿਹਾ ਕਿ ”ਮਹਾਮਾਰੀ ਦੀ ਪ੍ਰਕਿਰਤੀ ‘ਤੇ ਸਾਨੂੰ ਨਜ਼ਰ ਰਖਣੀ ਹੋਵੇਗੀ ਤੇ ਜਿਥੇ ਵੀ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ, ਸਬੰਧਤ ਰਾਜ/ ਕੇਂਦਰ ਸ਼ਾਸਿਤ ਪ੍ਰਦੇਸ਼ ਸਿਹਤ ਮੰਤਰਾਲਾ ਦੇ ਨਿਰਦੇਸ਼ ਮੁਤਾਬਕ ਸਥਾਨਕ ਪੱਧਰ ‘ਤੇ ਫੈਸਲਾ ਲੈ ਸਕਣਗੇ।ਅਜੇ ਭੱਲਾ ਨੇ ਆਪਣੇ ਨਿਰਦੇਸ਼ ਵਿੱਚ ਕਿਹਾ ਕਿ ਸਾਰੇ ਲਾਗੂ ਨਿਯਮਾਂ ਦੀ ਮਿਆਦ 31 ਮਾਰਚ ਨੂੰ ਖਤਮ ਹੋ ਰਹੀ ਹੈ। ਉਸ ਤੋਂ ਬਾਅਦ ਗ੍ਰਹਿ ਮੰਤਰਾਲਾ ਵੱਲੋਂ ਇਸ ਸਬੰਧੀ ਕੋਈ ਨਵਾਂ ਆਦੇਸ਼ ਜਾਰੀ ਨਹੀਂ ਕੀਤਾ ਜਾਏਗਾ। ਆਮ ਜਨਤਾ ਵੀ ਹੁਣ ਕੋਰੋਨਾ ਨਾਲ ਨਜਿੱਠਣ ਲਈ ਜ਼ਰੂਰੀ ਉਚਿਤ ਵਿਵਹਾਰ ਨੂੰ ਲੈ ਕੇ ਜਾਗਰੂਕਹੈ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਨੇ ਫੈਸਲਾ ਕੀਤਾ ਹੈ ਕਿ ਕੋਵਿਡ-19 ਰੋਕਥਾਮ ਉਪਾਵਾਂ ਦੇ ਲਈ DM ਐਕਟ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਦੀ ਹੁਣ ਕੋਈ ਲੋੜ ਨਹੀਂ ਹੈ।

Exit mobile version