ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਇਸ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।ਸੂਬਾ ਸਰਕਾਰ ਵੱਲੋਂ ਭਲਕੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਐਲਾਨੀ ਗਈ ਹੈ।
ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਐਲਾਨਣ ਦੀ ਮੰਗ ਚੁੱਕੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਹੁਣ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ੇਰ-ਏ-ਆਜ਼ਮ ਦੇ ਬੁੱਤ ਲੱਗਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਬੁੱਤਾਂ ਲਗਾਉਣ ਲਈ ਪੇਸ਼ ਕੀਤੇ ਗਏ ਮਤੇ ਨੂੰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਵਿਧਾਨ ਸਭਾ ਵਿੱਚ ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਇੱਕ ਰਿਣੀ ਕੌਮ ਵਜੋਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦੇ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸੇ ਤਰ੍ਹਾਂ ਡਾ. ਬੀ.ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਮੁੱਖ ਆਰਕੀਟੈਕਟ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਯੁੱਗ ਵਿੱਚ ਦੇਸ਼ ਦੀ ਕਿਸਮਤ ਨੂੰ ਆਕਾਰ ਦਿੱਤਾ।
Comment here