ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਮਾਨ ਦੇ ਹੈਲਪਲਾਈਨ ਨੰਬਰ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਦੇ ਕਹਿਣ ‘ਤੇ ਖਤਮ ਨਹੀਂ ਹੁੰਦਾ। ਇਹ ਤਾਂ ਜੜ੍ਹਾਂ ਵਿਚ ਬੈਠਿਆ ਹੋਇਆ ਹੈ, ਜਿਸ ਪਾਰਟੀ ਦਾ ਰਾਜ ਆਉਂਦਾ ਹੈ, ਉਹ ਇਹੀ ਕਹਿੰਦੀ ਹੈ। ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਇਕ ਹਫਤੇ ਵਿਚ ਭ੍ਰਿਸ਼ਟਾਚਾਰ ਤੇ ਨਸ਼ਾ ਖਤਮ ਕਰ ਦੇਵਾਂਗਾ ਪਰ ਅਜਿਹਾ ਨਹੀਂ ਕਰ ਸਕੇ। ਹੁਣ ਵੀ ਜਲਦ ਹੀ ਸਾਹਮਣੇ ਆਏਗਾ ਕਿ ਕਿੰਨਾ ਭ੍ਰਿਸ਼ਟਾਚਾਰ ਖਤਮ ਹੁੰਦਾ ਹੈ।
ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਸਰਕਾਰ ਵਿਚ ਕੱਚੇ ਮੁਲਾਜ਼ਮ ਹੋਣੇ ਹੀ ਨਹੀਂ ਚਾਹੀਦੇ। ਕੱਚੇ ਤੇ ਪੱਕੇ ਮੁਲਾਜ਼ਮ ਦੇ ਪਰਿਵਾਰ ਦਾ ਖਰਚ ਇਕੋ ਜਿਹਾ ਹੁੰਦਾ ਹੈ। ਉਨ੍ਹਾਂ ਨੂੰ 10 ਤੋਂ 15 ਸਾਲ ਕੱਚੇ ਮੁਲਾਜ਼ਮ ਵਜੋਂ ਹੋ ਗਏ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ। ਇਹ ਉਨ੍ਹਾਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ 35,000 ਮੁਲਾਜ਼ਮ ਪੱਕੇ ਕਰਨ ਦੀ ਗੱਲਕਹੀ ਹੈ ਪਰ ਇਹ ਦੇਖਣਾ ਹੋਵੇਗਾ ਕਿ ਕੀ ਹੁੰਦਾ ਹੈ।ਸ. ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤੀਆਂ। ਹਾਲਾਂਕਿ ਇਸ ਵਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੁਰਮੀਤ ਖੁੱਡੀਆਂ ਨੇ ਹਰਾ ਦਿੱਤਾ। ਹਾਰ ਦੇ ਬਾਵਜੂਦ 74 ਸਾਲ ਦੇ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਖੇਤਰ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ। ਚੋਣਾਂ ਵਿਚ ਸਰਮਥਨ ਲਈ ਉਨ੍ਹਾਂ ਦਾ ਧੰਨਵਾਦ ਕਰ ਰਹੇ ਹਨ।
Comment here