ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੀ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਨੰਬਰ ਜਾਰੀ ਕੀਤਾ ਗਿਆ ਹੈ ਤੇ ਨੰਬਰ ਜਾਰੀ ਹੋਣ ਦੇ ਕੁਝ ਹੀ ਸਮੇਂ ਬਾਅਦ ਸ਼ਿਕਾਇਤਾਂ ਆਉਣੀਆਂ ਵੀ ਸ਼ੁਰੂ ਹੋ ਗਈਆਂ ਹਨ। ਬਠਿੰਡਾ ਦੀ ਗਊਸ਼ਾਲਾ ਮਾਮਲੇ ‘ਚ ਨਾਇਬ ਤਹਿਸੀਲਦਾਰ ਖਿਲਾਫ ਪਹਿਲੀ ਸ਼ਿਕਾਇਤ ਮਿਲੀ ਹੈ।

ਬਠਿੰਡਾ ਦੀ ਸ਼੍ਰੀ ਗਊਸ਼ਾਲਾ ਨੂੰ ਦਾਨ ਕੀਤੀ ਜ਼ਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸ਼ਵਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸ਼ਿਕਾਇਤ ਸਾਧੂ ਰਾਮ ਕੁਸਲਾ ਜਨਰਲ ਸਕੱਤਰ ਸ੍ਰੀ ਗਊਸ਼ਾਲਾ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਸਾਂਝੀ ਕੀਤੀ ਗਈ ਹੈ। ਇਹ ਸ਼ਿਕਾਇਤ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਦੇ ਖਿਲਾਫ ਹੈ, ਜਿਸ ਵਿਚ ਕੱਚੀ ਪਰਚੀ ‘ਤੇ 3000 ਹਜ਼ਾਰ ਰਿਸ਼ਵਤ ਦਾ ਜ਼ਿਕਰ ਹੈ।
ਦੂਜੀ ਸ਼ਿਕਾਇਤ ਸਿਖਿਆ ਵਿਭਾਗ ਗੁਰਦਾਸਪੁਰ ਦੇ ਜਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸੈਣੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਸਾਬਕਾ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਸ਼ਿਕਾਇਤ ਕੀਤੀ ਹੈ।

ਮਾਨ ਨੇ ਕਿਹਾ, “ਕਿਸੇ ਵੀ ਅਧਿਕਾਰੀ ਦੀ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਮਨ੍ਹਾ ਨਾ ਕਰੀਓ ਬਸ ਉਸਦੀ ਦੀ ਵੀਡੀਓ ਰਿਕਾਰਡ ਕਰਕੇ ਮੈਨੂੰ ਵ੍ਹਾਟਸਐਪ ‘ਤੇ ਭੇਜੋ। ਉਨ੍ਹਾਂ ਕਿਹਾ ਕਿ ਸਾਡੇ ਸਟਾਫ਼ ਵੱਲੋਂ ਉਸ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਜੇ ਕੋਈ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ, ਫਿਰ ਉਹ ਭਾਵੇਂ ਸਾਡਾ ਮੰਤਰੀ ਹੋਵੇ, ਜਾਂ ਵਿਧਾਇਕ, ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।”
Comment here