ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਐਂਟੀ ਕਰਪੱਸ਼ਨ ਲਾਈਨ ਦੀ ਹਫਤੇ ਦੇ 7 ਦਿਨੋਂ 24 ਘੰਟੇ ਸੁਪਰਵੀਜ਼ਨ ਲਈ ਤਿੰਨ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।
ਐਂਟੀ ਕਰਪੱਸ਼ਨ ਲਾਈਨ ਦੀ ਸੁਪਰਵੀਜ਼ਰ ਲਈ ਤਿੰਨ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਸ਼੍ਰੀ ਵਿਕਾਸ ਸੱਭਰਵਾਲ, ਪੀ. ਪੀ. ਐੱਸ., 1352/ਪੀਏਪੀ, ਸ਼੍ਰੀ ਅਮਰੋਜ ਸਿੰਘ, ਪੀਪੀਐੱਸ, ਡੀ. ਐੱਸ. ਪੀ. (ਸਿੱਧੀ ਭਰਤੀ) ਤੇ ਮਿਸ ਰੁਪਿੰਦਰਦੀਪ ਕੌਰ ਸੋਹੀ, ਪੀਪੀਐੱਸ, ਡੀਐੱਸਪੀ ਨੂੰ ‘ਆਪ’ ਸਰਕਾਰ ਵੱਲੋਂ ਸੁਪਰਵੀਜ਼ਨ ਲਈ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਖਤਮ ਕਰਨ ਲਈ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਸ ਨੂੰ ‘ਐਂਟੀ ਕੁਰੱਪਸ਼ਨ ਐਕਸ਼ਨ ਲਾਈਨ’ ਕਿਹਾ ਜਾਵੇਗਾ। ਖਟਕੜ ਕਲਾਂ ਵਿਖੇ ਪੰਜਾਬ ਦੇ ਲੋਕਾਂ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਮਾਨ ਨੇ ਕਿਹਾ ਕਿ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਇਹ ਨੰਬਰ ਜਾਰੀ ਕੀਤਾ ਗਿਆ ਹੈ।
Comment here