Site icon SMZ NEWS

ਪ੍ਰਗਟ ਸਿੰਘ ਨੇ ‘1 ਵਿਧਾਇਕ 1 ਪੈਨਸ਼ਨ’ ਦੇ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ ‘ਪੰਜਾਬ ਦੇ ਵਿੱਤ ‘ਤੇ ਘਟੇਗਾ ਬੋਝ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਕਮਾਨ ਸੰਭਾਲਦਿਆਂ ਸਾਰ ਹੀ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਸਵਾਗਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ CM ਮਾਨ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਸਾਬਕਾ ਵਿਧਾਇਕਾਂ ਨੂੰ ਇੱਕ ਪੈਨਸ਼ਨ ਦੇਣ ਸਬੰਧੀ ਭਗਵੰਤ ਮਾਨ ਦੇ ਫੈਸਲੇ ਦੀ ਪ੍ਰਸ਼ੰਸਾ ਕਰਦੇ ਹਨ। ਖਾਸ ਤੌਰ ‘ਤੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਮੱਦੇਨਜ਼ਰ ਜਿਸ ‘ਤੇ ਅਸੀਂ 30 ਹਜ਼ਾਰ ਰੁਪਏ ਸਾਲਾਨਾ ਵਿਆਜ ਭਰ ਰਹੇ ਹਾਂ । ਉਨ੍ਹਾਂ ਕਿਹਾ ਕਿ ਅਸੀਂ ਜ਼ਿੰਮੇਵਾਰ ਭੂਮਿਕਾ ਨਿਭਾਉਂਦੇ ਰਹਾਂਗੇ, ਪੰਜਾਬ ਸਾਡੇ ਲਈ ਸਭ ਤੋਂ ਪਹਿਲਾਂ ਹੈ”।ਪੰਜਾਬ ਵਿਚ ਬਹੁਤ ਸਾਰੇ ਸਾਬਕਾ ਵਿਧਾਇਕ ਅਜਿਹੇ ਹਨ ਜਿਨ੍ਹਾਂ ਨੂੰ ਲੱਖਾਂ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ, ਕਿਸੇ ਨੂੰ 4 ਲੱਖ, ਕਿਸੇ ਨੂੰ 5 ਲੱਖ ਰੁਪਏ ਪੈਨਸ਼ਨ ਮਿਲ ਰਹੀ ਹੈ ਜਿਸ ਨਾਲ ਸੂਬਾ ਸਰਕਾਰ ਦੇ ਖਜ਼ਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ ਹੈ। ਵਿਧਾਇਕਾਂ ਨੂੰ ਮਿਲਣ ਵਾਲੀ ਫੈਮਿਲੀ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਜਿਸ ਵਿਚ ਕਟੌਤੀ ਕੀਤੀ ਜਾ ਰਹੀ ਹੈ। CM ਮਾਨ ਨੇ ਕਿਹਾ ਕਿ ਇਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਆਉਣ ਵਾਲੇ ਦਿਨਾਂ ਵਿਚ ਪੂਰਾ ਵੇਰਵਾ ਦੇ ਦਿੱਤਾ ਜਾਵੇਗਾ।

Exit mobile version