ਸ਼੍ਰੀਲੰਕਾ ਵਿੱਚ ਭਿਆਨਕ ਆਰਥਿਕ ਸੰਕਟ ਦੇ ਵਿਚਕਾਰ, ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਜਨਤਕ ਐਮਰਜੈਂਸੀ ਦਾ ਐਲਾਨ ਕੀਤਾ ਹੈ। ਇਸ ਦੇ ਲਈ ਰਾਸ਼ਟਰਪਤੀ ਨੇ ਆਦੇਸ਼ ਵਿੱਚ ਕਿਹਾ ਕਿ ਇਹ ਫੈਸਲਾ ਦੇਸ਼ ਦੀ ਸੁਰੱਖਿਆ ਅਤੇ ਜ਼ਰੂਰੀ ਸੇਵਾਵਾਂ ਦੀ ਸਪਲਾਈ ਨੂੰ ਬਣਾਏ ਰੱਖਣ ਲਈ ਲਿਆ ਗਿਆ ਹੈ। ਅਜਿਹੇ ‘ਚ ਸ਼੍ਰੀਲੰਕਾ ‘ਚ ਲੋਕ ਸੜਕਾਂ ‘ਤੇ ਆ ਗਏ ਹਨ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਸ਼੍ਰੀਲੰਕਾ ਭਿਆਨਕ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਟੂਰਿਜ਼ਮ ਸ਼੍ਰੀਲੰਕਾ ਦੀ ਅਰਥਵਿਵਸਥਾ ਦਾ ਮੁੱਖ ਆਧਾਰ ਹੈ, ਜੋ ਕਿ ਕੋਰੋਨਾ ਮਹਾਮਾਰੀ ਕਾਰਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਨਾਲ ਸ਼੍ਰੀਲੰਕਾ ਦੀ ਆਰਥਿਕਤਾ ਵਿੱਚ ਗਿਰਾਵਟ ਆਈ ਹੈ। ਅਜਿਹੇ ‘ਚ ਰਾਸ਼ਟਰਪਤੀ ਨੇ ਦੇਸ਼ ‘ਚ ਐਮਰਜੈਂਸੀ ਲਗਾਉਣ ਦਾ ਫੈਸਲਾ ਕੀਤਾ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਦੇਸ਼ ਦੀ ਸੁਰੱਖਿਆ ਅਤੇ ਜ਼ਰੂਰੀ ਸੇਵਾਵਾਂ ਦੀ ਸਪਲਾਈ ਦੇ ਰੱਖ-ਰਖਾਅ ਲਈ ਲਿਆ ਗਿਆ ਹੈ।
ਇਸ ਤੋਂ ਇਲਾਵਾ ਸ਼੍ਰੀਲੰਕਾ ਦੇ ਪੱਛਮੀ ਸੂਬੇ ‘ਚ 6 ਘੰਟੇ ਲਈ ਕਰਫਿਊ ਲਗਾਇਆ ਗਿਆ ਹੈ। ਇਹ ਕਰਫਿਊ 2 ਅਪ੍ਰੈਲ ਦੀ ਅੱਧੀ ਰਾਤ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਤੋਂ ਪਹਿਲਾਂ ਲੋਕਾਂ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਘਰ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰਾਸ਼ਟਰਪਤੀ ਨਿਵਾਸ ਦੇ ਬਾਹਰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਹਿੰਸਕ ਪ੍ਰਦਰਸ਼ਨ ‘ਚ ਕਰੀਬ 50 ਲੋਕ ਜ਼ਖਮੀ ਹੋ ਗਏ।
Comment here