ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ 15 ਦਿਨਾਂ ‘ਚ 13ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 9.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਵਧੀਆਂ ਕੀਮਤਾਂ ਅੱਜ ਯਾਨੀ ਮੰਗਲਵਾਰ ਸਵੇਰੇ 6 ਵਜੇ ਤੋਂ ਲਾਗੂ ਹੋਈਆਂ।
ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਲਈ 80 ਪੈਸੇ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਹੈ। 15 ਦਿਨਾਂ ਦੇ ਅੰਦਰ ਇਹ 13ਵਾਂ ਵਾਧਾ ਹੈ। ਇਸ ਵਾਧੇ ਨਾਲ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 9.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 104.61 ਰੁਪਏ ਹੋ ਜਾਵੇਗੀ, ਜਦਕਿ ਡੀਜ਼ਲ ਦੀ ਕੀਮਤ 95.87 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ।
ਪਿਛਲੇ ਦਿਨੀਂ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ 80 ਪੈਸੇ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਸੀਐਨਜੀ ਦੀ ਨਵੀਂ ਕੀਮਤ 61.61 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਸੀਐਨਜੀ ਦੀ ਕੀਮਤ ਵੀ ਇੱਕ ਹਫ਼ਤੇ ਵਿੱਚ ਤਿੰਨ ਵਾਰ ਵਧਾਈ ਗਈ ਹੈ। ਇੱਕ ਹਫ਼ਤੇ ਵਿੱਚ ਇਹ 2.40 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਿਆ ਹੈ।
Comment here