ਭਾਰਤੀ ਸੀਮਾ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਤੋਂ ਭੇਜੀ ਗਈ 2.200 ਕਿਲੋ ਹੈਰੋਇਨ ਜ਼ਬਤ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਬੀਐੱਸਐੱਫ ਦੇ ਜਵਾਨਾਂ ਨੇ ਰਾਤ ਸਮੇਂ ਤਸਕਰਾਂ ‘ਤੇ ਫਾਇਰਿੰਗ ਵੀ ਕੀਤੀ, ਜਿਸ ਕਾਰਨ ਤਸਕਰਾਂ ਨੂੰ ਭੱਜਣਾ ਪਿਆ। ਘਟਨਾ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਤਰਨਤਾਰਨ ਬਾਰਡਰ ਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਸਵੇਰੇ ਗਸ਼ਤ ’ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਖੜ੍ਹੀ ਕਣਕ ਦੀ ਫ਼ਸਲ ਵਿੱਚ ਕੁਝ ਹਿਲਜੁਲ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਨੂੰ ਵੀ ਪੈਰਾਂ ਦੀ ਅਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨ ਚੌਕਸ ਹੋ ਗਏ। ਜਵਾਨਾਂ ਨੇ ਪਹਿਲਾਂ ਲਲਕਾਰਿਆ ਅਤੇ ਆਖਰਕਾਰ ਆਵਾਜ਼ ਸੁਣ ਕੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪਾਕਿਸਤਾਨੀ ਸਮੱਗਲਰਾਂ ਨੂੰ ਭੱਜਣਾ ਪਿਆ।
ਘਟਨਾ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫੌਜੀਆਂ ਨੂੰ ਖੜ੍ਹੀ ਫਸਲ ਦੇ ਵਿਚਕਾਰ ਤਲਾਸ਼ੀ ਲੈਣ ‘ਚ ਕੁਝ ਦਿੱਕਤ ਦਾ ਸਾਹਮਣਾ ਕਰਨਾ ਪਿਆ, ਪਰ ਸਫਲਤਾ ਮਿਲੀ। ਤਲਾਸ਼ੀ ਕਰਦੇ ਸਮੇਂ ਦੋ ਪੀਲੇ ਰੰਗ ਦੇ ਪੈਕਟ ਬਰਾਮਦ ਕੀਤੇ ਗਏ ਹਨ। ਪੈਕਟਾਂ ‘ਚੋਂ 2.200 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਬੀ.ਐੱਸ.ਐੱਫ ਦੇ ਜਵਾਨਾਂ ਨੇ ਭਾਰਤੀ ਸਮੱਗਲਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।