ਪੰਜਾਬ ਸਰਕਾਰ ਨੇ ਰਾਜ ਵਿੱਚ ਸ਼ਰਾਬ ਦੀ ਵਿਕਰੀ ਤੇ ਕੀਮਤ ਤੈਅ ਕਰਨ ਦਾ ਜ਼ਿੰਮਾ ਪੰਜਾਬੀਆਂ ‘ਤੇ ਛੱਡ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇੱਕ ਜੁਲਾਈ ਤੋਂ ਲਾਗੂ ਹੋਣ ਵਾਲੀ ਸਾਲ 2022-23 ਦੀ ਐਕਸਾਈਜ਼ ਪਾਲਿਸੀ ਬਣਾਉਣ ਵੇਲੇ ਸਬੰਧਤ ਹਿੱਸੇਦਾਰਾਂ ਤੋਂ ਇਲਾਵਾ ਆਮ ਲੋਕਾਂ ਤੋਂ ਵੀ ਸੁਝਾਅ ਮੰਗੇ ਹਨ। ਇਹ ਸੁਝਾਅ ਅਗਲੇ 15 ਦਿਨਾਂ ਵਿੱਚ ਈ-ਮੇਲ ਤੇ ਫੋਨ ਰਾਹੀਂ ਦਿੱਤੇ ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਜਿਹੜੀਆਂ ਵੀ ਐਕਸਾਈਜ਼ ਪਾਲਿਸੀਆਂ ਲਾਗੂ ਕੀਤੀਆਂ, ਉਹ ਸ਼ਰਾਬ ਦੀ ਸਭਤੋਂ ਵੱਧ ਖਪਤ ਵਾਲੇ ਇਸ ਰਾਜ ਵਿੱਚ ਸਰਕਾਰੀ ਖਜ਼ਾਨਾ ਭਰਨ ਵਿੱਚ ਨਾਕਾਮ ਸਾਬਤ ਹੁੰਦੀਆਂ ਰਹੀਆਂ ਹਨ। ਪੰਜਾਬ ਦੇ ਐਕਸਾਈਜ਼ ਕਮਿਸ਼ਨਰ ਰਜਤ ਅਗਰਵਾਲ ਨੇ ਦੱਸਿਆ ਕਿ ਆਬਕਾਰੀ ਨੀਤੀ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਜਨਤਾ ਸਣੇ ਹੋਰਨਾਂ ਹਿੱਸੇਦਾਰਾਂ ਦੇ ਸੁਝਾਅ ਵੀ ਮੰਗੇ ਹਨ।
Comment here