ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ‘ਤੇ ਅਮਲ ਕਰਦਿਆਂ ਪੰਜਾਬ ਪੁਲਿਸ ਵੱਲੋਂ ਅੱਜ 404 ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸਨਮਾਨਿਤ ਕੀਤਾ ਗਿਆ।

ਜਲੰਧਰ ਅਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ, ਬਟਾਲਾ ਪੁਲਿਸ, ਬਠਿੰਡਾ ਪੁਲਿਸ, ਫਿਰੋਜ਼ਪੁਰ ਪੁਲਿਸ, ਸੰਗਰੂਰ ਪੁਲਿਸ, ਹੁਸ਼ਿਆਰਪੁਰ ਪੁਲਿਸ, ਫਰੀਦਕੋਟ ਪੁਲਿਸ, ਸ੍ਰੀ ਮੁਕਤਸਰ ਸਾਹਿਬ ਪੁਲਿਸ, ਫਤਿਹਗੜ੍ਹ ਸਾਹਿਬ ਪੁਲਿਸ, ਬਰਨਾਲਾ ਪੁਲਿਸ, ਕਪੂਰਥਲਾ ਪੁਲਿਸ, ਗੁਰਦਾਸਪੁਰ ਪੁਲਿਸ, ਪਠਾਨਕੋਟ ਪੁਲਿਸ, ਪਟਿਆਲਾ ਪੁਲਿਸ, ਮਲੇਰਕੋਟਲਾ ਪੁਲਿਸ , ਐੱਸ.ਏ.ਐੱਸ.ਨਗਰ ਪੁਲਿਸ, ਰੂਪਨਗਰ ਪੁਲਿਸ, ਜਲੰਧਰ ਦਿਹਾਤੀ ਪੁਲਿਸ, ਲੁਧਿਆਣਾ ਦਿਹਾਤੀ ਪੁਲਿਸ, ਖੰਨਾ ਪੁਲਿਸ, ਮਾਨਸਾ ਪੁਲਿਸ, ਮੋਗਾ ਪੁਲਿਸ ਵੱਲੋਂ ਉਨ੍ਹਾਂ ਦੇ ਕਰਮਚਾਰੀਆਂ ਨੂੰ ਗ੍ਰੀਟਿੰਗ ਕਾਰਡ ਦੇ ਕੇ ਸਨਮਾਨਿਤ ਕੀਤਾ। ਕੁਝ ਜ਼ਿਲ੍ਹਾ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਲਈ ਗੁਲਦਸਤੇ ਅਤੇ ਕੇਕ ਵੀ ਲਿਆਂਦੇ ਹਨ ਅਤੇ ਆਪਣੇ ਵਿਸ਼ੇਸ਼ ਦਿਨ ਨੂੰ ਇਕੱਠੇ ਮਨਾਇਆ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਵੀ.ਕੇ. ਭਾਵੜਾ ਨੇ ਕਿਹਾ ਕਿ ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਸਖ਼ਤ ਮਿਹਨਤ ਅਤੇ ਡਿਊਟੀ ਨੂੰ ਮਹਿਸੂਸ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੁਲਿਸ ਮੁਲਾਜ਼ਮਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਪੈਦਾ ਕੀਤੀ ਜਾ ਸਕੇ।

ਇਸ ਦੌਰਾਨ, ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਦਸਤਖਤ ਕੀਤੇ ਗਏ ਗ੍ਰੀਟਿੰਗ ਕਾਰਡ ਵਿੱਚ ਲਿਖਿਆ ਹੈ, “ਅੱਜ ਤੁਹਾਡੇ ਜਨਮਦਿਨ ‘ਤੇ, ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓ।”
Comment here