ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਹਾਲੇ ਵੀ ਸਸਪੈਂਸ ਬਰਕਰਾਰ ਹੈ। ਹਾਈਕਮਾਨ ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਬਹੁਤ ਪ੍ਰੇਸ਼ਾਨੀ ਵਿੱਚ ਹੈ। ਜਿਸ ਕਾਰਨ ਹਾਈਕਮਾਨ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਫ਼ੈਸਲੇ ਨੂੰ ਲੈ ਕੇ ਵੀ ਹਾਲੇ ਦੁਚਿੱਤੀ ਵਿੱਚ ਹੈ। ਇਸ ਵਿਚਾਲੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਜਿਸ ਤੋਂ ਉਨ੍ਹਾਂ ਦੀ ਇਸ ਮੁਲਾਕਾਤ ਦੇ ਬਹੁਤ ਮਾਇਨੇ ਕੱਢੇ ਜਾ ਰਹੇ ਹਨ ।
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੌੜ ਵਿੱਚ ਨਹੀਂ ਹਨ ਪਰ ਹਾਈਕਮਾਨ ਨੂੰ ਅਜਿਹਾ ਪ੍ਰਧਾਨ ਚੁਣਨਾ ਚਾਹੀਦਾ ਹੈ ਜੋ ਸਭ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਕਮਾਨ ਪਾਰਟੀ ਦੇ ਪੁਰਾਣੇ ਅਤੇ ਤਜਰਬੇਕਾਰ ਆਗੂ ਨੂੰ ਸੌਂਪਣੀ ਚਾਹੀਦੀ ਹੈ।
ਇਸ ਸਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪੀਐੱਮ ਨਾਲ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ ਹੈ ਅਤੇ ਕੇਂਦਰ ਦੀ ਮਦਦ ਬਗੈਰ ਅੱਗੇ ਨਹੀਂ ਵਧ ਸਕਦਾ। ਉਨ੍ਹਾਂ ਨੇ ਇਸ ਇਲਾਵਾ ਪ੍ਰਧਾਨ ਮੰਤਰੀ ਕੋਲ ਚੰਡੀਗੜ੍ਹ ਦਾ ਮੁੱਦਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮਾਮਲੇ ਨੂੰ ਲੈ ਕੇ ਗੱਲਬਾਤ ਵੀ ਕੀਤੀ ।