NationNewsPunjab newsWorld

ਪੰਜਾਬੀ ਯੂਨੀਵਰਸਿਟੀ ਕੋਲ ਵੱਡੀ ਵਾਰਦਾਤ, ਗੋਲੀਆਂ ਮਾਰ ਕਤਲ ਕੀਤਾ ਕੱਬਡੀ ਕਲੱਬ ਦਾ ਪ੍ਰਧਾਨ

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਕੋਲ ਕਬੱਡੀ ਕਲੱਬ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਮੰਗਲਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ।

Kabbadi club prsident murdered
Kabbadi club prsident murdered

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕਾਲੋਨੀ ਵਿੱਚ ਢਾਬੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਦੌਣ ਕਲਾਂ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਕਿਸੇ ਝਗੜੇ ਦੇ ਸਮਝੌਤੇ ਦੇ ਸਿਲਸਿਲੇ ਵਿੱਚ ਗੱਲਬਾਤ ਕਰਵਾਉਣ ਲਈ ਆਇਆ ਸੀ।

ਇਸ ਦੌਰਾਨ ਦੂਜੀ ਧਿਰ ਨੇ ਫਾਇਰਿੰਗ ਕਰ ਦਿੱਤੀ ਤੇ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਧਰਮਿੰਦਰ ਦੌਨ ਕਲਾ ਪਿੰਡ ਬਹਾਦੁਰਗੜ੍ਹ ਦਾ ਰਹਿਣ ਵਾਲਾ ਸੀ। ਥਾਣਾ ਅਰਬਨ ਅਸਟੇਟ ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਾਰਦਾਤ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Comment here

Verified by MonsterInsights