ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਕੇਂਦਰੀ ਕੋਲਾ ਅਤੇ ਖਾਨ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਹਰਭਜਨ ਸਿੰਘ ਨੇ ਕੇਂਦਰੀ ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ. ਕੇ ਸਿੰਘ ਨਾਲ ਪੰਜਾਬ ਵਿਚ ਚੱਲ ਰਹੇ ਕੋਲਾ ਸੰਕਟ ਅਤੇ ਬਿਜਲੀ ਨਾਲ ਸਬੰਧਤ ਮੁੱਦਿਆਂ ‘ਤੇ ਪੰਜਾਬ ਰਾਜ ਦੀਆਂ ਚਿੰਤਾਵਾਂ ‘ਤੇ ਵੀ ਚਰਚਾ ਕੀਤੀ।
ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਸੂਬੇ ‘ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਝਾਰਖੰਡ ਤੋਂ ਕੋਲਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਜਲਦ ਹੀ 300 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ ਜਿਸ ਲਈ ਯੋਜਨਾ ਬਣਾਈ ਜਾ ਰਹੀ ਹੈ।
Comment here