ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਬੁੱਧਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨ ਚਿੰਤਪੁਰਨੀ ਵਿਖੇ ਪਹੁੰਚੇ । ਇਸ ਦੌਰਾਨ CM ਮਾਨ ਦੀ ਮਾਤਾ ਹਰਪਾਲ ਕੌਰ ਨੇ ਮਾਤਾ ਚਿੰਤਪੁਰਨੀ ਦੀ ਪਵਿੱਤਰ ਪਿੰਡੀ ਦੇ ਦਰਸ਼ਨ ਕੀਤੇ । ਮੱਥਾ ਟੇਕਣ ਉਪਰੰਤ ਬਾਰਦਾਰ ਸਭਾ ਦੇ ਪ੍ਰਧਾਨ ਰਵਿੰਦਰ ਛਿੰਦਾ, ਰਾਜਨ ਕਾਲੀਆ ਨੇ ਮਾਤਾ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।
ਦੱਸ ਦੇਈਏ ਕਿ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਹੀ ਭਗਵੰਤ ਮਾਨ ਦੀ ਮਾਤਾ ਨੇ ਚਿੰਤਪੁਰਨੀ ਦਰਬਾਰ ਵਿੱਚ ਹਾਜ਼ਰੀ ਭਰੀ ਸੀ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਅਰਦਾਸ ਕੀਤੀ ਸੀ। ਹੁਣ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਹਨ ਤਾਂ ਉਨ੍ਹਾਂ ਦੀ ਮਾਂ ਆਪਣੀ ਸੁੱਖਣਾ ਦੀ ਪੂਰਤੀ ‘ਤੇ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਪਹੁੰਚੇ ਹਨ।
ਗੌਰਤਲਬ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 92 ਸੀਟਾਂ ‘ਤੇ ਹੂੰਝਾਫੇਰ ਜਿੱਤ ਹਾਸਿਲ ਕੀਤੀ । ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। CM ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ।
Comment here