ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੇ ਸੇਵਾਕਾਲ ਵਿਚ ਇੱਕ ਸਾਲ ਯਾਨੀ 31 ਮਾਰਚ 2023 ਤੱਕ ਵਧਾਉਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਵਿਚ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਨਵੇਂ ਕਾਨੂੰਨ ਦੇ ਹੋਂਦ ਵਿਚ ਆਉਣ ਤੱਕ, ਦੋਹਾਂ ਵਿਚ ਜੋ ਵੀ ਪਹਿਲਾਂ ਵਾਪਰੇ, ਤੱਕ ਵਾਧਾ ਕਰ ਸਕਦਾ ਹੈ।
ਇਸ ਵਿਚ ਲਿਖਿਆ ਹੈ ਕਿ ਜੇਕਰ ਕਿਸੇ ਕਾਂਟ੍ਰੈਕਟ ਵਾਲੇ ਅਹੁਦੇ ‘ਤੇ ਰੈਗੂਲਰ ਭਰਤੀ ਵਿਚ ਸਮਾਂ ਲੱਗਦਾ ਹੈ ਤਾਂ ਉਨ੍ਹਾਂ ਦਾ ਕਾਰਜਕਾਲ ਵਧਾ ਦਿੱਤਾ ਜਾਵੇ। ਜੇਕਰ ਵਿਭਾਗ ਨੂੰ ਲੋੜ ਹੋਵੇ ਤਾਂ ਵੀ ਇਹ ਫੈਸਲਾ ਲਿਆ ਜਾ ਸਕਦਾ ਹੈ। ਇਨ੍ਹਾਂ ਮੁਲਾਜ਼ਮਾਂ ਦੀ ਸੇਵਾ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕਾਨੂੰਨ ਲਿਆਉਣ ਤੱਕ ਵਾਧਾ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਕਈ ਵਿਭਾਗਾਂ ਵਿਚ ਕਾਂਟ੍ਰੈਕਟ ਉਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਜਗ੍ਹਾ ਰੈਗੂਲਰ ਭਰਤੀ ਨਹੀਂ ਕੀਤੀ ਗਈ ਹੈ।ਇਸ ਲਈ ਜੇਕਰ ਰੈਗੂਲਰ ਭਰਤੀ ਵਿਚ ਸਮਾਂ ਲੱਗਦਾ ਹੋਵੇ ਤਾਂ ਕਾਂਟ੍ਰੈਕਟ ਵਧਾ ਦਿੱਤਾ ਜਾਵੇ।