ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਦਾਅਵੇ ਨੂੰ ਲੈ ਕੇ ਵਿਰੋਧੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸੇ ਦਰਮਿਆਨ ਹੁਣ ਭਾਜਪਾ ਨੇ ‘ਆਪ’ ਸਰਕਾਰ ਘੇਰੀ ਹੈ। ਭਾਜਪਾ ਨੇ ਇਕ ਵੀਡੀਓ ਸ਼ੇਅਰ ਕੀਤਾ ਹੈ ਜੋ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਹੈ। ਇਸ ਵਿਚ ਗੁਜਰਾਤ ਵਿਚ ਕੇਜਰੀਵਾਲ ਨੇ ਕਿਹਾ ਸੀ ਕਿ ਅਸੀਂ 10 ਦਿਨ ਵਿਚ ਭ੍ਰਿਸ਼ਟਾਚਾਰ ਖਤਮ ਕੀਤਾ, ਫਿਰ ਇੱਕ ਇੰਟਰਵਿਊ ਵਿਚ ਉਨ੍ਹਾਂ ਨੇ 16 ਦਿਨਾਂ ਵਿਚ ਕੁਰੱਪਸ਼ਨ ਖਤਮ ਕਰਨ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਕੇਜਰੀਵਾਲ ਭਗਵੰਤ ਮਾਨ ਨਾਲ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਗਏ। ਉਥੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਅਸੀਂ 20 ਦਿਨਾਂ ਵਿਚ ਭ੍ਰਿਸ਼ਟਾਚਾਰ ਖਤਮ ਕੀਤਾ। ਪੰਜਾਬ ਭਾਜਪਾ ਨੇ ਤਿੰਨੋ ਵੀਡੀਓ ਸ਼ੇਅਰ ਕਰਕੇ ਤੰਜ ਕੱਸਿਆ ਕਿ ਕੇਜਰੀਵਾਲ ਜੀ, ਗਿਣਤੀ ਸਿੱਖ ਲਓ।
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਚੁਣਾਵੀ ਮੁੱਦੇ ਵਿਚ ਭ੍ਰਿਸ਼ਟਾਚਾਰ ਖਤਮ ਕਰਨਾ ਵੀ ਸ਼ਾਮਲ ਸੀ। ਸਰਕਾਰ ਬਣੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 23 ਮਾਰਚ ਨੂੰ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ। ਇਸ ਨੰਬਰ 9501200200 ‘ਤੇ ਕੋਈ ਵੀ ਵਿਅਕਤੀ ਆਡੀਓ ਜਾਂ ਵੀਡੀਓ ਭੇਜ ਕੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰ ਸਕਦਾ ਹੈ।
Comment here