Crime newsIndian PoliticsNationNewsPunjab newsWorld

ਭਾਰਤ ਦੀ ਸਰਹੱਦ ਅੰਦਰ ਵੜਦਾ ਪਾਕਿਸਤਾਨੀ ਘੁਸਪੈਠੀਆ ਕਾਬੂ, ਪੁੱਛਗਿੱਛ ਸ਼ੁਰੂ

ਥਾਣਾ ਰਮਦਾਸ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਕੋਟ ਰਜਾਦਾ ‘ਤੇ ਅੱਜ ਬੀ.ਐੱਸ,ਐੱਫ. ਦੀ 73 ਬਟਾਲੀਅਨ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ, ਜੋ ਕਿ ਭਾਰਤ ਅੰਦਰ ਦਾਖ਼ਲ ਹੋ ਰਿਹਾ ਸੀ।

ਉਸ ਨੂੰ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਾਬੂ ਕੀਤਾ ਗਿਆ। ਬੀ.ਐੱਸ.ਐੱਫ. ਦੇ ਅਧਿਕਾਰੀਆਂ ਵੱਲੋਂ ਉਸ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਕਾਬੂ ਕੀਤੇ ਘੁਸਪੈਠੀਏ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।

Comment here

Verified by MonsterInsights