NationNewsWorld

ਇਮਰਾਨ ਖਾਨ ਦੀ ਸਰਕਾਰ ਡਿੱਗਣ ‘ਤੇ ਵਿਰੋਧੀ ਧਿਰ ਦੇ ਨੇਤਾ ਬੋਲੇ- ‘ਪਾਕਿਸਤਾਨ ‘ਚ ਬੁਰੇ ਦੌਰ ਦਾ ਹੋਇਆ ਅੰਤ’

ਇਮਰਾਨ ਖਾਨ ਨੂੰ ਆਖਰਕਾਰ ਪਾਕਿਸਤਾਨ ਦੀ ਸੱਤਾ ਤੋਂ ਬੇਦਖਲ ਹੋਣਾ ਪੈ ਹੀ ਗਿਆ । ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ 9 ਅਪ੍ਰੈਲ ਦੀ ਦੇਰ ਰਾਤ ਬੇਭਰੋਸਗੀ ਮਤੇ ‘ਤੇ ਹੋਈ ਵੋਟਿੰਗ ਵਿੱਚ ਇਮਰਾਨ ਖਾਨ ਨੂੰ ਵਿਰੋਧੀ ਧਿਰ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ । 174 ਸੰਸਦ ਮੈਂਬਰਾਂ ਨੇ ਇਮਰਾਨ ਖਾਨ ਸਰਕਾਰ ਦੇ ਖਿਲਾਫ ਬੇਭਰੋਸਗੀ ਮਤੇ ਦੇ ਪੱਖ ਵਿੱਚ ਵੋਟ ਕੀਤਾ, ਜੋ ਬਹੁਮਤ ਦੇ ਅੰਕੜੇ ਤੋਂ 2 ਵੋਟਾਂ ਵੱਧ ਹਨ । ਪਾਕਿਸਤਾਨ ਦੀ 342 ਮੈਂਬਰੀ ਸੰਸਦ ਵਿੱਚ ਬਹੁਮਤ ਦਾ ਅੰਕੜਾ 172 ਹੈ। ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਬੇਦਖਲ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਖੁਸ਼ੀ ਜ਼ਾਹਿਰ ਕੀਤੀ।

Opposition leaders celebrate
Opposition leaders celebrate

ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਪਾਕਿਸਤਾਨੀ ਸੰਸਦ ਵਿੱਚ ਕਿਹਾ ਕਿ ਮੈਂ ਪਾਕਿਸਤਾਨ ਵਿੱਚ ਸਾਰਿਆਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ । ਮੈਂ ਪਾਕਿਸਤਾਨੀ ਨੌਜਵਾਨਾਂ ਨੂੰ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਆਪਣੇ ਸੁਪਨਿਆਂ ਨੂੰ ਕਦੇ ਵੀ ਨਾ ਛੱਡੋ, ਕੁਝ ਵੀ ਅਸੰਭਵ ਨਹੀਂ ਹੈ।

ਇਹ ਵੀ ਪੜ੍ਹੋ: ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਆਸ਼ੂ, ਬਾਜਵਾ ਤੇ ਚੱਬੇਵਾਲ ਨੂੰ ਵੀ ਮਿਲੀ ਵੱਡੀ ਜ਼ਿੰਮੇਵਾਰੀ

ਪਾਕਿਸਤਾਨ ਦੇ ਅਗਲੇ ਸੰਭਾਵਿਤ ਪ੍ਰਧਾਨ ਮੰਤਰੀ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਅਸੀਂ ਕਿਸੇ ਤੋਂ ਬਦਲਾ ਨਹੀਂ ਲਵਾਂਗੇ, ਕਿਸੇ ਨਾਲ ਬੇਇਨਸਾਫ਼ੀ ਨਹੀਂ ਕਰਾਂਗੇ ਅਤੇ ਕਿਸੇ ਨੂੰ ਜੇਲ੍ਹ ਵਿੱਚ ਨਹੀਂ ਸੁੱਟਾਂਗੇ। ਕਾਨੂੰਨ ਆਪਣਾ ਰਸਤਾ ਖੁਦ ਬਣਾ ਲਵੇਗਾ । ਪਾਕਿਸਤਾਨ ਵਿੱਚ ਇਨਸਾਫ਼ ਦੀ ਜਿੱਤ ਹੋਵੇਗੀ। ਸਰਬਸ਼ਕਤੀਮਾਨ ਨੇ ਕਰੋੜਾਂ ਪਾਕਿਸਤਾਨੀਆਂ ਦੀਆਂ ਦੁਆਵਾਂ ਨੂੰ ਸਵੀਕਾਰ ਕਰ ਲਿਆ ਹੈ । ਸੰਯੁਕਤ ਵਿਰੋਧੀ ਧਿਰ ਦੇ ਸਾਰੇ ਮੈਂਬਰ ਅੱਲ੍ਹਾ ਦੇ ਸ਼ੁਕਰਗੁਜ਼ਾਰ ਹਨ।

Opposition leaders celebrate
Opposition leaders celebrate

ਦੱਸ ਦੇਈਏ ਕਿ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਸੰਯੁਕਤ ਵਿਰੋਧੀ ਧਿਰ ਨੇ 3 ਅਪ੍ਰੈਲ ਨੂੰ ਹੀ ਆਪਣਾ ਪ੍ਰਧਾਨ ਮੰਤਰੀ ਉਮੀਦਵਾਰ ਨਾਮਜ਼ਦ ਕਰ ਦਿੱਤਾ ਸੀ। ਪਾਕਿਸਤਾਨ ਨੈਸ਼ਨਲ ਅਸੈਂਬਲੀ ਵਿੱਚ 11 ਅਪ੍ਰੈਲ ਨੂੰ ਹੋਣ ਵਾਲੀ ਵੋਟਿੰਗ ਵਿੱਚ ਉਨ੍ਹਾਂ ਦੇ ਪ੍ਰਧਾਨ ਮੰਤਰੀ ਚੁਣੇ ਜਾਣ ਦੀ ਪੂਰੀ ਸੰਭਾਵਨਾ ਹੈ। ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਹਨ।

Comment here

Verified by MonsterInsights