Indian PoliticsNationNewsWorld

ਘੱਟ ਆਮਦਨੀ ਕਰਕੇ ਬੰਦ ਹੋਏ ਪੰਜਾਬ ਦੇ 11 ਤੇ ਹਿਮਾਚਲ ਦੇ 2 ਰੇਲਵੇ ਸਟੇਸ਼ਨ

ਰੇਲ ਡਵੀਜ਼ਨ ਫਿਰੋਜ਼ਪੁਰ ਨੇ ਆਮਦਨੀ ਨਾ ਹੋਣ ਕਰਕੇ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ ਦੋ ਸਟੇਸ਼ਨ ਬੰਦ ਕਰ ਦਿੱਤੇ ਹਨ, ਹੁਣ ਇਨ੍ਹਾਂ ਸਟੇਸ਼ਨਾਂ ‘ਤੇ ਟ੍ਰੇਨਾਂ ਨਹੀਂ ਰੁਕਣਗੀਆਂ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦਾ ਇੱਕ-ਇੱਕ ਧਾਰਮਿਕ ਸਟੇਸ਼ਨ ਵੀ ਸ਼ਾਮਲ ਹੈ।

63 ਸਾਲ ਪੁਰਾਣੇ ਰੇਲਵੇ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਰੇਲਵੇ ਦੇ ਇਸ ਫੈਸਲੇ ਨਾਲ ਉਕਤ ਸਟੇਸ਼ਾਂ ਨਾਲ ਲੱਗਦੇ ਪਿੰਡਾਂ ਦੇ ਲੋਕ ਬਹੁਤ ਨਾਰਾਜ਼ ਹਨ। ਇਹ ਸਟੇਸ਼ਨ ਤਰਨਤਾਰਨ, ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ ਤੇ ਪਠਾਨਕੋਟ ਰੇਲ ਸੈਕਸ਼ਨ ‘ਤੇ ਬਣੇ ਹਨ।

11 railway stations in Punjab
11 railway stations in Punjab

ਰੇਲਵੇ ਦੇ ਸੂਤਰਾਂ ਮੁਤਾਬਕ ਰੇਲਵੇ ਨੇ ਆਮਦਨੀ ਨਾ ਹੋਣ ਕਰਕੇ ਪੰਜਾਬ ਵਿੱਚ ਪੈਂਦੇ ਰੇਲਵੇ ਸਟੇਸ਼ਨ ਵੈਨਪੋਈਂ, ਦੁਖਨਾ ਵਾਰਨ, ਭਲੋਜਾਲਾ, ਘੰਦ੍ਰਣ, ਜਾਂਡੋਕ, ਚੌਂਤੜਾ ਭਟੇਡ (ਹਿਮਾਚਲ ਪ੍ਰਦੇਸ਼), ਕੋਟਲਾ ਗੁਜਰਾ, ਸੰਗ੍ਰਾਨਾ ਸਾਹਿਬ (ਗੁਰਦੁਆਰਾ), ਭਨੋਹੜ ਪੰਜਾਬ, ਵਰਪਾਲ (ਜੀ.ਆਰ.ਵੀ.), ਮਾਲਮੋਹਰੀ, ਬੈਜਨਾਥ ਮੰਦਰ (ਹਿਮਾਚਲ ਪ੍ਰਦੇਸ਼) ਤੇ ਮੰਦਹਾਲੀ ਨੂੰ ਪੂਰੀ ਤਰ੍ਹਾਂ ਤੋਂ ਬੰਦ ਕਰ ਦਿੱਤਾ ਹੈ।

ਜਿਨ੍ਹਾਂ ਲੋਕਾਂ ਨੇ ਟਿਕਟ ਵੇਚਣ ਦਾ ਠੇਕਾ ਲਿਆ ਸੀ ਉਨ੍ਹਾਂ ਨੂੰ ਸਟੇਸ਼ਨ ਬੰਦ ਕਰਨ ਸੰਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਕਈ ਸਟੇਸ਼ਨ ਬਹੁਤ ਪੁਰਾਣੇ ਹਨ ਉਨ੍ਹਾਂ ਨੂੰ ਵੀ ਰੇਲਵੇ ਨੇ ਬੰਦ ਕਰ ਦਿੱਤਾ ਹੈ। ਇਨ੍ਹਾਂ ਸਟੇਸ਼ਨਾਂ ਦੇ ਨਾਲ ਕਈ ਪਿੰਡ ਲਗਦੇ ਹਨ, ਅਜਿਹੇ ਵਿੱਚ ਇਥੇ ਦੇ ਪਿੰਡ ਦੇ ਸਟੇਸ਼ ਬੰਦ ਕਰਨ ਨਾਲ ਨਾਰਾਜ਼ ਹਨ, ਕਿਉਂਕਿ ਹੁਣ ਟ੍ਰੇਨਾਂ ਉਕਤ ਸਟੇਸ਼ਨਾਂ ‘ਤੇ ਨਹੀਂ ਰੁਕਣਗੀਆਂ।

Comment here

Verified by MonsterInsights