Site icon SMZ NEWS

ਭਾਰਤ ਦੇ ਚੀਫ ਜਸਟਿਸ ਐਨ.ਵੀ ਰੰਮਨਾ ਦੋ ਦਿਨਾਂ ਦੌਰੇ ‘ਤੇ ਪਹੁੰਚੇ ਅੰਮ੍ਰਿਤਸਰ, CM ਮਾਨ ਨੇ ਕੀਤਾ ਸਵਾਗ

ਭਾਰਤ ਦੇ ਚੀਫ ਜਸਟਿਸ ਐਨਵੀ ਰੰਮਨਾ ਦੋ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ।

ਦੱਸ ਦਈਏ ਅੱਜ ਚੀਫ ਜਸਟਿਸ ਵੱਲੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਉਹ ਅਟਾਰ ਬਾਰਡਰ ਤੇ ਰੀਟਰੀਟ ਸੈਰੇਮਨੀ ਪਰੇਡ ਦੇਖਣਗੇ। ਚੀਫ ਜਸਟਿਸ ਅੱਜ ਰਾਤ ਕਰੀਬ 8 ਵਜੇ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਪੁਲਿਸ ਡਾਇਰੈਕਟਰ ਜਨਰਲ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।

Exit mobile version