Site icon SMZ NEWS

SKM ਦੇ ਕਿਸਾਨ ਆਗੂਆਂ ਦੀ CM ਮਾਨ ਨਾਲ ਮੀਟਿੰਗ ਭਲਕੇ, ਝੋਨੇ ਦੀ ਬਿਜਾਈ ਨੂੰ ਲੈ ਕੇ ਹੋਵੇਗੀ ਚਰਚਾ

ਪੰਜਾਬ ਵਿੱਚ ਝੋਨੇ ਦੀ ਬਿਜਾਈ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਭਲਕੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ।

ਸੀ.ਐੱਮ. ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਦੁਪਹਿਰ 2 ਵਜੇ ਪੰਜਾਬ ਭਵਨ ਸੈਕਟਰ-3, ਚੰਡੀਗੜ੍ਹ ਵਿਖੇ ਹੋਵੇਗੀ, ਜਿਥੇ ਰਾਜ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਦੀਆਂ ਵੱਖ-ਵੱਖ ਸਮੇਂ ‘ਤੇ ਬਿਜਾਈ ਕਰਨ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਦੇ ਆਗੂ, ਜਿਨ੍ਹਾਂ ਵਿੱਚ ਡਾ. ਦਰਸ਼ਨ ਪਾਲ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਜੀਤ ਸਿੰਘ ਫੂਲ, ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਮੇਜਰ ਸਿੰਘ ਪੁੰਨਾਂਵਾਲ, ਜਨਰਲ ਸਕੱਤਰ ਕੁਲ ਹਿੰਦ ਕਿਸਾਨ ਸਭਾ ਪੰਜਾਬ, ਸੁਖਜਿੰਦਰ ਸਿੰਘ ਖੋਸਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਖੋਸਾ, ਇੰਦਰਜੀਤ ਸਿੰਘ ਕੋਟਬੁੱਢਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਬਲਦੇਵ ਸਿੰਘ ਸਿਰਸਾ ਪ੍ਰਧਾਨ ਲੋਕ ਭਲਾਈ ਵੈੱਲਫੇਅਰ ਸੁਸਾਇਟੀ, ਸੁਖਪਾਲ ਸਿੰਘ ਡੱਫਰ ਪ੍ਰਧਾਨ ਦਸੂਹਾ ਗੰਨਾ ਸੰਘਰਸ਼ ਕਮੇਟੀ, ਹਰਪਾਲ ਸਿੰਗ ਸੰਘਾ ਪ੍ਰਧਾਨ ਆਜ਼ਾਦ ਕਿਸਾਨ ਕਮੇਟੀ ਦੋਆਬਾ, ਹਰਦੇਵ ਸਿੰਘ ਸੰਧੂ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ, ਗੁਰਬਖਸ਼ ਸਿੰਘ ਬਰਨਾਲਾ ਪ੍ਰਧਾਨ ਜੈ ਕਿਸਾਨ ਅੰਦੋਲਨ ਪੰਜਾਬ, ਬਲਵੰਤ ਸਿੰਘ ਬਹਿਰਾਮਕੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਬਹਰਿਾਮ ਕੇ, ਗੁਰਚਰਨ ਸਿੰਘ ਭੀਖੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਨਸਾ, ਹਰਸ਼ਲਿੰਦਰ ਸਿੰਘ ਪ੍ਰਧਾਨ ਦੋਆਬਾ ਵੈੱਲਫੇਅਰ ਸੰਘਰਸ਼ ਕਮੇਟੀ, ਸਤਨਾਮ ਸਿੰਘ ਬਾਗੜੀਆਂ ਪ੍ਰਧਾਨ ਪੱਗੜੀ ਸੰਭਾਲ ਲਹਿਰ, ਰਘਬੀਰ ਸਿੰਘ ਭੰਗਾਲਾ ਪ੍ਰਧਾਨ ਬਾਡਰ ਕਿਸਾਨ ਸੰਘਰਸ਼ ਯੂਨੀਅਨ, ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ, ਓਂਕਾਰ ਸਿੰਘ ਧਾਮੀ ਪ੍ਰਧਾਨ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਗੁਰਪ੍ਰੀਤ ਸਿੰਘ ਪ੍ਰਧਾਨ ਮਾਝਾ ਕਿਸਾਨ ਸੰਘਰਸ਼ ਕਮੇਟੀ, ਗੁਰਮੁਖ ਸਿੰਘ ਬਾਜਵਾ ਕਿਸਾਨ ਮਜ਼ਦੂਰ ਯੂਨੀਅਨ ਮਾਝਾ, ਬਾਬਾ ਕੰਵਲਜੀਤ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਾਝਾ ਤੇ ਭੁਪਿੰਦਰ ਸਿੰਘ ਪ੍ਰਧਾਨ ਕੰਢੀ ਏਰੀਆ ਸੰਘਰਸ਼ ਕਮੇਟੀ ਸ਼ਾਮਲ ਹੋਣਗੇ।

Exit mobile version