Indian PoliticsNationNewsWorld

ਸ਼੍ਰੀਲੰਕਾ ‘ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤੀ ਫਾਇਰਿੰਗ, ਇੱਕ ਦੀ ਮੌਤ, 10 ਜ਼ਖਮੀ

ਸ਼੍ਰੀਲੰਕਾ ਵਿਚ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਲੋਕ ਸੜਕਾਂ ‘ਤੇ ਹਨ। ਇਹ ਲੋਕ ਦੇਸ਼ ਦੀ ਬਦਹਾਲੀ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਤੇ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਰਾਸ਼ਟਰਪਤੀ ਦਫਤਰ ਦੇ ਬਾਹਰ ਸੈਂਕੜੇ ਲੋਕ ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਜਦੋਂ ਪ੍ਰਦਰਸ਼ਨਕਾਰੀ ਬੇਕਾਬੂ ਹੋਏ ਤਾਂ ਪੁਲਿਸ ਨੂੰ ਬਲ ਦਾ ਇਸਤੇਮਾਲ ਕਰਨਾ ਪਿਆ। ਇਸ ਦੌਰਾਨ ਪ੍ਰਦਸ਼ਨਕਾਰੀਆਂ ਨੂੰ ਹਟਾਉਣ ਲਈ ਚਲਾਈ ਗੋਲੀ ਵਿਚ ਇਕ ਦੀ ਮੌਤ ਹੋ ਗਈ। ਦੇਸ਼ ਦੀ ਆਰਥਿਕ ਬਦਹਾਲੀ ਦੀ ਵਜ੍ਹਾ ਚੀਨ ਨੂੰ ਦੱਸਿਆ ਜਾ ਰਿਹਾ ਹੈ। ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਇਹ ਮੰਨਿਆ ਕਿ ਉਨ੍ਹਾਂ ਦੇ ਗਲਤ ਫੈਸਲਿਆਂ ਦੀ ਵਜ੍ਹਾ ਨਾਲ ਦੇਸ਼ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਤੋਂ ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਕੋਵਿਡ-19 ਮਹਾਮਾਰੀ ਨਾਲ ਕਰਜ਼ ਦਾ ਬੋਝ ਤੇ ਕੁਝ ਸਾਡੀਆਂ ਗਲਤੀਆਂ।ਉਨ੍ਹਾਂ ਨੂੰ ਠੀਕ ਕੀਤੇ ਜਾਣ ਦੀ ਲੋੜ ਹੈ। ਸਾਨੂੰ ਉਨ੍ਹਾਂ ਨੂੰ ਠੀਕ ਕਰਦੇ ਹੋਏ ਅੱਗੇ ਵਧਣਾ ਹੋਵੇਗਾ। ਸਾਨੂੰ ਲੋਕਾਂ ਦਾ ਵਿਸ਼ਵਾਸ ਦੁਬਾਰਾ ਹਾਸਲ ਕਰਨਾ ਪਵੇਗਾ।

ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਕਿਹਾ ਕਿ ਕਰਜ਼ ਦਾ ਬੋਝ ਵਧਣ ਦੇ ਨਾਲ ਹੀ ਉਨ੍ਹਾਂ ਨੂੰ ਤੁਰੰਤ ਇੰਟਰਨੈਸ਼ਨਲ ਮਾਨੇਟਰੀ ਫੰਡ ਨਾਲ ਸੰਪਰਕ ਕਰਨਾ ਚਾਹੀਦਾ ਸੀ। ਇਸ ਦੇ ਨਾਲ ਹੀ ਦੇਸ਼ ਵਿਚ ਕੈਮੀਕਲ ਫਰਟੀਲਾਈਜ਼ਰ ‘ਤੇ ਪ੍ਰਤੀਬੰਧ ਨਹੀਂ ਲਗਾਇਆ ਜਾਣਾ ਚਾਹੀਦਾ ਸੀ। ਸ਼੍ਰੀਲੰਕਾ ਦੀ ਸਰਕਾਰ ਨੇ ਦੇਸ਼ ਵਿਚ ਖੇਤੀ ਨੂੰ ਪੂਰੀ ਤਰ੍ਹਾਂ ਆਰਗੈਨਿਕ ਕਰਨ ਲਈ ਕੈਮੀਕਲ ਫਰਟੀਲਾਈਜਰ ਦੇ ਇਸਤੇਮਾਲ ‘ਤੇ ਰੋਕ ਲਗਾ ਦਿੱਤੀ ਸੀ।

Comment here

Verified by MonsterInsights