ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ SYL ਨਹਿਰ ਰਾਹੀਂ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਦੀ ਗਾਰੰਟੀ ‘ਆਪ’ ਅਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਅਸਲੀ ਚਿਹਰਾ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਕਦੇ ਵੀ ਕਿਸੇ ਨੂੰ ਵੀ ਰਾਜ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗਾ। ਮੈਂ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਸਥਿਤੀ ਸਪੱਸ਼ਟ ਕਰਨ।’
ਦੱਸ ਦੇਈਏ ਕਿ ਅੱਜ ਹਰਿਆਣਾ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਜਿਸ ਵਿੱਚ SYL ਨਹਿਰ ਤੋਂ ਪਾਣੀ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ ਸੀ, ਦੂਜੇ ਪਾਸੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੰਟੇਪਟ ਪਟੀਸ਼ਨ ਦਾਇਰ ਕਰਨ ਦੀ ਸੰਭਾਵਨਾ ਦੀ ਵੀ ਗੱਲ ਕਹੀ ਗਈ।