Site icon SMZ NEWS

ਮੰਤਰੀ ਮੀਤ ਹੇਅਰ ਤੇ MLA ਰੋੜੀ ਅਦਾਲਤ ਵੱਲੋਂ ਬਰੀ, 2 ਸਾਲ ਪਹਿਲਾਂ ਦਰਜ ਹੋਇਆ ਸੀ ਮਾਮਲਾ

ਨਵਾਂਸ਼ਹਿਰ ਦੀ ਅਦਾਲਤ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਤੇ ‘ਆਪ’ ਵਿਧਾਇਕ ਜੈਕਿਸ਼ਨ ਸਿੰਘ ਰੋੜੀ ਤੇ ਹੋਰਨਾਂ ਨੂੰ ਰਾਹਤ ਮਿਲ ਗਈ ਹੈ। ਅਦਾਲਤ ਨੇ ਉਨ੍ਹਾਂ ‘ਤੇ ਦੋ ਸਾਲ ਪਹਿਲਾਂ ਹੋਏ ਇੱਕ ਮਾਮਲੇ ਵਿੱਚ ਬਾਇੱਜ਼ਤ ਬਰੀ ਕਰ ਦਿੱਤਾ ਹੈ। ਇਹ ਮਾਮਲਾ ਦੋ ਸਾਲ ਪਹਿਲਾਂ ਉਨ੍ਹਾਂ ‘ਤੇ ਦਰਜ ਕੀਤਾ ਗਿਆ ਹੈ।

Minister Meet Hair

ਦੱਸ ਦੇਈਏ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਇਨ੍ਹਾਂ ਦੋਹਾਂ ਆਗੂਆਂ ਤੋ ਹੋਰਨਾਂ ‘ਤੇ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਵੱਲੋਂ ਕੋਰੋਨਾ ਕਾਲ ਵੇਲੇ ਧਰਨਾ ਦਿੱਤਾ ਗਿਆ ਸੀ ਕਿਉਂਕਿ ਉਸ ਵੇਲੇ ਧਰਨੇ ਦੀ ਮਨਾਹੀ ਸੀ। ਇਸ ਕਰਕੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਨੂੰ ਲੈ ਕੇ ਅਦਾਲਤ ਵਿੱਚ ਅੱਜ ਸੁਣਵਾਈ ਹੋਈ। ਦੋਹਾਂ ਧਿਰਾਂ ਦੇ ਵਕੀਲਾਂ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਮਗਰੋਂ ਮਾਣਯੋਗ ਜੱਜ ਮਹਿੰਦੀਰੱਤਾ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਮੰਤਰੀ ਮੀਤ ਹੇਅਰ ਤੇ ਵਿਧਾਇਕ ਜੈਕਿਸ਼ਨ ਸਣੇ ਬਾਕੀਆਂ ਨੂੰ ਇਸ ਮਾਮਲੇ ਵਿੱਚ ਬਾਇੱਜ਼ਤ ਬਰੀ ਕਰ ਦਿੱਤਾ।

Exit mobile version