Site icon SMZ NEWS

ਸੁਨੀਲ ਜਾਖੜ ਨੇ ਵਾਰਾਣਸੀ ‘ਚ ਰਵਿਦਾਸ ਮੰਦਰ ਮੱਥਾ ਟੇਕ ਦਲਿਤ ਭਾਈਚਾਰੇ ਤੋਂ ਮੰਗੀ ਮੁਆਫ਼ੀ

ਦਲਿਤ ਭਾਈਚਾਰੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਵਾਰਾਣਸੀ ਦੇ ਸੀਰ ਗੋਵਰਧਨ ਇਲਾਕੇ ਵਿੱਚ ਸਥਿਤ ਸੰਤ ਰਵਿਦਾਸ ਜਨਮ ਅਸਥਾਨ ਮੰਦਰ ਵਿੱਚ ਮੱਥਾ ਟੇਕਿਆ ਤੇ ਉਨ੍ਹਾਂ ਆਪਣੇ ਵੱਲੋਂ ਕੀਤੀ ਗਈ ਟਿੱਪਣੀ ਲਈ ਮੁਆਫੀ ਮੰਗੀ।

sunil jakhar apologize

ਮੰਦਰ ਵਿੱਚ ਸੰਤ ਰਵਿਦਾਸ ਦੀ ਮੂਰਤੀ ਅੱਗੇ ਹੱਥ ਜੋੜ ਕੇ ਖੜ੍ਹੇ ਹੋ ਕੇ ਜਾਖੜ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਹਮੇਸ਼ਾ ਲੋਕਾਂ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ, ”ਮੈਂ ਕਦੇ ਵੀ ਦਲਿਤ ਸਮਾਜ ਵਿਰੁੱਧ ਕੋਈ ਇਤਰਾਜ਼ਯੋਗ ਭਾਸ਼ਾ ਨਹੀਂ ਵਰਤੀ ਹੈ।

ਜਾਖੜ ਨੇ ਕਿਹਾ ਕਿ ਮੇਰੇ ਕਿਸੇ ਵੀ ਸ਼ਬਦ ਨਾਲ ਜੇ ਸਮਾਜ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ ਜਾਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਉਸ ਲਈ ਮੈਂ ਸੰਤਾਂ ਦੇ ਦਰਬਾਰ ਵਿੱਚ ਮੱਥਾ ਟੇਕਣ ਆਇਆ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ ਮੈਨੂੰ ਸੰਤ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ‘ਤੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ।

Exit mobile version