Site icon SMZ NEWS

‘ਜੁਗਾੜੂ ਰੇਹੜੀਆਂ’ ਦੀ ਪਾਬੰਦੀ ‘ਤੇ ਬੋਲੇ ਦਲਜੀਤ ਚੀਮਾ- ‘ਹਜ਼ਾਰਾਂ ਹੋਣਗੇ ਬੇਰੋਜ਼ਗਾਰ, CM ਮਾਨ ਵਾਪਸ ਲੈਣ ਹੁਕਮ’

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਜਾਬ ‘ਚ ਜੁਗਾੜੂ ਰੇਹੜੀ ‘ਤੇ ਪਾਬੰਦੀ ਲਾਉਣ ਵਾਲੇ ਆਪਣੇ ਹੁਕਮਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।

Daljit cheema appeals

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੁਗਾੜੂ ਰੇਹੜੀ ‘ਤੇ ਪਾਬੰਦੀ ਲਾਉਣ ਦੇ ਫੈਸਲੇ ਨਾਲ ਸਵੈ-ਰੁਜ਼ਗਾਰ ਦੇ ਸਾਧਨ ਅਪਣਾਉਣ ਵਾਲੇ ਹਜ਼ਾਰਾਂ ਲੋਕਾਂ ਨੂੰ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਆਪਣੇ ਵੱਲੋਂ ਬਣਾਈ ਗਈ ਇਸ ਸਹੂਲਤ ਦੀ ਵਰਤੋਂ ਕਰਕੇ ਬਹੁਤ ਸਾਰੇ ਲੋਕ ਸਬਜ਼ੀਆਂ ਵੇਚਦੇ ਹਨ, ਸ਼ਹਿਰਾਂ ਵਿੱਚ ਕੂੜਾ ਚੁੱਕਦੇ ਹਨ ਅਤੇ ਵੱਖ-ਵੱਖ ਚੀਜ਼ਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਂਦੇ ਹਨ। ਸਰਕਾਰ ਦੇ ਇਸ ਫੈਸਲੇ ਦੀ ਸਿੱਧੀ ਮਾਰ ਅਜਿਹੇ ਲੋਕਾਂ ‘ਤੇ ਪਵੇਗੀ ਅਤੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।

ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਨਿਯਮ ਲਾਗੂ ਕਰਨ ਤੋਂ ਪਹਿਲਾਂ ਸਰਕਾਰ ਨੂੰ ਜ਼ਮੀਨੀ ਪੱਧਰ ‘ਤੇ ਅਸਲੀਅਤ ਦਾ ਅਧਿਐਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੀ ਹਕੀਕਤ ਦਾ ਅਧਿਐਨ ਕੀਤੇ ਬਿਨਾਂ ਸਿਰਫ਼ ਹੁਕਮ ਜਾਰੀ ਕਰਨਾ ਸਿਹਤਮੰਦ ਪ੍ਰਸ਼ਾਸਨ ਦੀ ਨਿਸ਼ਾਨੀ ਨਹੀਂ ਹੈ।

Exit mobile version