ਸਰਹੱਦੀ ਸੁਰੱਖਿਆ ਬਲ (BSF) ਨੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਹੋਰ ਕੋਸ਼ਿਸ਼ ਨਾਕਾਮ ਕਰ ਦਿੱਤਾ। ਬੀ.ਐੱਸ.ਐਫ. ਨੇ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਰਚ ਆਪ੍ਰੇਸ਼ਨ ਦੌਰਾਨ ਫੈਂਸਿੰਗ ਨੇੜਿਓਂ ਬੀ.ਐੱਸ.ਐੱਫ. ਨੂੰ 3 ਕਿਲੋ 900 ਗ੍ਰਾਮ ਹੈਰਇਨ ਬਰਾਮਦ ਹੋਈ, ਜੋਕਿ ਸਰਹੱਦ ਪਾਰੋਂ ਭਾਰਤ ਵਿੱਚ ਤਸਕਰੀ ਲਈ ਲੁਕਾਈ ਗਈ ਸੀ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੀ ਹੈ।
Comment here