Site icon SMZ NEWS

ਕੜਾਕੇ ਦੀ ਗਰਮੀ ਕਰਕੇ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕੜਾਕੇ ਦੀ ਪੈ ਰਹੀ ਗਰਮੀ ਕਰਕੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 15 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਇਸ ਦਾ ਅਸਰ ਨਾ ਪਏ, ਇਸ ਲਈ 16 ਮਈ ਤੋਂ ਲੈ ਕੇ 31 ਮਈ ਤੱਕ ਵਿਦਿਆਰਥੀਆਂ ਦੀਆਂ ਕਲਾਸਾਂ ਆਨਲਾਈਨ ਲਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।

ਇਸ ਦੇ ਨਾਲ ਹੀ 2 ਮਈ ਤੋਂ ਲੈ ਕੇ 14 ਮਈ ਤੱਕ ਸਕੂਲ ਲੱਗਣ ਦਾ ਸਮਾਂ ਵੀ ਘਟਾ ਦਿੱਤਾ ਗਿਆ ਹੈ। 2 ਮਈ ਤੋਂ ਲੈ ਕੇ 14 ਮਈ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰਾਇਮਰੀ ਕਲਾਸਾਂ ਲੱਗਣ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਰਹੇਗਾ, ਜਦਕਿ ਮਿਡਲ/ ਹਾਈ ਤੇ ਸੀਨੀਅਰ ਸੈਕੰਡਰੀ ਕਲਾਸਾਂ ਦਾ ਸਵੇਰੇ 7 ਵਜੇ ਤੋਂ ਬਾ. ਦੁਪਹਿਰ 12.30 ਵਜੇ ਤੱਕ ਲੱਗਣਗੀਆਂ।

ਪੰਜਾਬ ਵਿੱਚ ਅਪ੍ਰੈਲ ਮਹੀਨੇ ਵਿੱਚ ਹੀ ਗਰਮੀ ਨੇ ਵੱਟ ਕੱਢੇ ਹੋਏ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਤੱਕ ਵੀ ਦਰਜ ਕੀਤਾ ਗਿਆ ਹੈ। ਅਜਿਹੇ ‘ਚ ਗਰਮੀ ਕਰਕੇ ਬੱਚਿਆਂ ਦੀ ਸਿਹਤ ‘ਤੇ ਵੀ ਅਸਰ ਪੈ ਰਿਹਾ ਹੈ। ਬੱਚਿਆਂ ਨੂੰ ਸਿਖਰ ਦੁਪਹਿਰ ਭਾਰੀ ਬਸਤੇ ਲੈ ਕੇ ਘਰਾਂ ਨੂੰ ਪਰਤਣਾ ਪੈਂਦਾ ਹੈ, ਜਿਸ ਕਰਕੇ ਛੋਟੇ ਬੱਚਿਆਂ ਦੀ ਸਿਹਤ ‘ਤੇ ਵੀ ਅਸਰ ਪੈ ਰਿਹਾ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਕਰਨ, ਕਲਾਸਾਂ ਦਾ ਸਮਾਂ ਘਟਾਉਣ ਤੇ ਆਨਲਾਈਨ ਕਲਾਸਾਂ ਲਾਉਣ ਦੇ ਹੁਕਮ ਦਿੱਤੇ ਹਨ।

Exit mobile version