Site icon SMZ NEWS

ਪਟਿਆਲਾ ‘ਚ ਫਾਇਰਿੰਗ, ਇਟਾਂ-ਪੱਥਰ ਤੇ ਚੱਲੀਆਂ ਤਲਵਾਰਾਂ, ਇਸ ਕਰਕੇ ਭਿੜੀਆਂ ਦੋ ਧਿਰਾਂ

ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।

clash in Patiala

ਇਸ ਦੌਰਾਨ SHO ਦੇ ਹੱਥ ’ਤੇ ਸੱਟ ਲੱਗ ਗਈ। ਇਸ ਤੋਂ ਬਾਅਦ SSP ਨੇ ਸਥਿਤੀ ਨੂੰ ਸੰਭਾਲਣ ਲਈ ਹਵਾ ਵਿੱਚ ਫਾਇਰਿੰਗ ਕੀਤੀ। ਫਿਲਹਾਲ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਸਿੱਖ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਹਿੰਦੂ ਜਥੇਬੰਦੀਆਂ ਨੂੰ ਮਾਰਚ ਕੱਢਣ ਤੋਂ ਰੋਕ ਦਿੱਤਾ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੇ ਸਾਵਧਾਨੀ ਪੱਖੋਂ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਟਿਆਲਾ ਦੇ ਪਵਾੜਾ ਚੌਕ ਵਿੱਚ ਸਿੱਖ ਜਥੇਬੰਦੀਆਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਹ ਕਾਰਵਾਈ ਦੀ ਮੰਗ ਕਰ ਰਹੇ ਹਨ।

clash in Patiala

ਦਰਅਸਲ ਇੱਥੇ ਸ਼ਿਵ ਸੈਨਾ ਨੇ ਖਾਲਿਸਤਾਨ ਖਿਲਾਫ ਪੁਤਲਾ ਫੂਕਣ ਦੀ ਤਿਆਰੀ ਕੀਤੀ ਹੋਈ ਸੀ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਇੱਟ-ਪੱਥਰ ਚੱਲ ਰਹੇ ਸਨ।

clash in Patiala

ਇਸ ਦੌਰਾਨ ਜਦੋਂ ਐੱਸਐੱਚਓ ਕਰਨਵੀਰ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਹੱਥ ‘ਤੇ ਸੱਟ ਲੱਗ ਗਈ, ਜਿਸ ਤੋਂ ਬਾਅਦ ਐੱਸਐੱਸਪੀ ਨਾਨਕ ਸਿੰਘ ਮੌਕੇ ‘ਤੇ ਪੁੱਜੇ। ਉਨ੍ਹਾਂ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਹਵਾ ‘ਚ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮਾਹੌਲ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦਰਅਸਲ ਇਹ ਹੰਗਾਮਾ ਅਚਾਨਕ ਨਹੀਂ ਹੋਇਆ, ਬਲਕਿ ਪਿਛਲੇ ਦੋ-ਦਿਨਾਂ ਤੋਂ ਇਸ ਦਾ ਮਾਹੌਲ ਬਣ ਰਿਹਾ ਸੀ। ਰਿਪੋਰਟ ਮੁਤਾਬਿਕ ਸ਼ਿਵ ਸੈਨਾ ਤੇ ਹੋਰ ਹਿੰਦੂ ਜਥੇਬੰਦੀਆਂ ਨੇ ਪਟਿਆਲਾ ਵਿੱਚ ਖਾਲਿਸਤਾਨ ਵਿਰੁੱਧ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਸੀ।

Exit mobile version