Site icon SMZ NEWS

ਪਟਿਆਲਾ ‘ਚ ਹੋਈ ਝੜਪ ਮਗਰੋਂ ਪੂਰੇ ਜ਼ਿਲ੍ਹੇ ‘ਚ ਲੱਗਾ ਕਰਫ਼ਿਊ, ਸ਼ਾਮ 7 ਵਜੇ ਤੋਂ ਹੁਕਮ ਲਾਗੂ

ਪਟਿਆਲਾ ਵਿੱਚ ਅੱਜ ਹੋਈ ਝੜਪ ਮਗਰੋਂ ਜ਼ਿਲ੍ਹੇ ਵਿੱਚ ਕਰਫ਼ਿਊ ਲਾ ਦਿੱਤਾ ਗਿਆ ਹੈ, ਤਾਂਜੋ ਕਾਨੂੰਨ ਵਿਵਸਥਾ ਤੇ ਸ਼ਾਂਤੀ ਨੂੰ ਬਹਾਲ ਕੀਤਾ ਜਾ ਸਕੇ।

ਇਹ ਹੁਕਮ ਅੱਜ ਸ਼ਾਮ 7 ਵਜੇ ਤੋਂ ਲਾਗੂ ਹੋ ਜਾਣਗੇ ਤੇ ਭਲਕੇ 30 ਅਪ੍ਰੈਲ ਸਵੇਰੇ 6 ਵਜੇ ਤੱਕ ਜਾਰੀ ਰਹਿਣਗੇ। ਡੀਸੀ ਸਾਕਸ਼ੀ ਸਾਹਨੀ ਵੱਲੋਂ ਧਾਰਾ 144 ਅਧੀਨ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।

Curfew imposed in district

ਕਰਫ਼ਿਊ ਦੌਰਾਨ ਜ਼ਰੂਰੀ ਸਪਲਾਈਆਂ ਨੂੰ ਬਰਕਰਾਰ ਰੱਖਣ ਅਤੇ ਵਸਤੂਆਂ ਅਤੇ ਵਿਅਕਤੀਆਂ ਦੀ ਸਹੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਅਜਿਹੀਆਂ ਜ਼ਰੂਰੀ ਸੇਵਾਵਾਂ/ ਸਪਲਾਈਜ਼ ਤੇ ਇਨ੍ਹਾਂ ਦੀ ਆਵਾਜਾਈ ਵਿੱਚ ਸ਼ਾਮਲ ਲੋਕਾਂ ਨੂੰ, ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ, ਹਸਪਤਾਲਾਂ ਅਤੇ ਕੈਮਿਸਟਾਂ ਦੀਆਂ ਦੁਕਾਨਾਂ, ਮੀਡੀਆ ਕਰਮੀਆਂ ਆਦਿ ਦੇ ਕਰਮਚਾਰੀਆਂ ਨੂੰ ਛੋਟ ਹੋਵੇਗੀ।

ਜ਼ਿਕਰਯੋਗ ਹੈ ਕਿ ਅੱਜ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।

Exit mobile version