ਮਾਨ ਸਰਕਾਰ ਨੇ ਸਹਿਕਾਰੀ ਖੇਤੀਬਾੜੀ ਬੈਂਕ ਦੇ 1130 ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਅਤੇ ਏਰੀਅਰ ਨੂੰ ਬਹਾਲ ਕਰਦੇ ਹੋਏ 62.68 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਹਿਕਾਰਤਾ ਮੰਤਰੀ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਰਕਮ ਤੁਰੰਤ ਸਾਰੇ ਲਾਭਪਾਤਰੀ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਖਾਤੇ ਵਿੱਚ ਪਾਈ ਜਾਵੇ।
ਦੱਸਣਯੋਗ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਸਾਲ 1989 ਵਿੱਚ ਆਪਣੇ ਰਿਟਾਇਰਡ ਮੁਲਾਜ਼ਮਾਂ ਲਈ ਪੈਨਸ਼ਨ ਸਕੀਮ ਬਣਾਈ ਸੀ ਜੋਕਿ ਸਾਲ 2013 ਵਿੱਚ ਬੰਦ ਕਰ ਦਿੱਤੀ ਗਈ ਸੀ। ਬੈਂਕ ਦੇ ਰਿਟਾਇਰਡ ਮੁਲਾਜਮਾਂ ਵੱਲੋਂ ਇਸ ਫੈਸਲੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ।
ਹਾਈਕੋਰਟ ਵੱਲੋਂ ਸਾਲ 2019 ਵਿੱਚ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਗਏ, ਜਿਸਨੂੰ ਵਿਭਾਗ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ। ਸੁਪਰੀਮ ਕੋਰ ਵੱਲੋਂ ਮਿਤੀ 11 ਜਨਵਰੀ 2022 ਨੂੰ ਪੈਨਸ਼ਨ ਬਹਾਲ ਕਰਨ ਦਾ ਹੁਕਮ ਦਿੱਤਾ ਗਿਆ ਅਤੇ ਪੈਨਸ਼ਨਰਾਂ ਦਾ ਬਣਦਾ ਏਰੀਅਰ ਜਨਵਰੀ 2022 ਤੋਂ 12 ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਜਾਰੀ ਕਰਨ ਦਾ ਫਸਲਾ ਸੁਣਾਇਆ ਗਿਆ।