ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਰਾਜ਼ੀ ਹੋ ਗਈ ਹੈ। ਸੂਬੇ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਸਰਕਾਰ ਨੇ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਹੈ। 10 ਮਈ ਨੂੰ ਬਿਜਲੀ ਮੰਤਰੀ ਅਤੇ ਵਿਭਾਗੀ ਅਧਿਕਾਰੀ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ।
ਇਸ ਬੈਠਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋ ਸਕਦੇ ਹਨ। ਇਸ ਤੋਂ ਪਹਿਲਾਂ ਕਿਸਾਨ ਨੇਤਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ। ਹੁਣ ਬਿਜਲੀ ਮੰਤਰੀ ਹਰਭਜਨ ਸਿੰਘ, ਪੀਐੱਸਪੀਸੀਐੱਲ ਦੇ ਸੀਐੱਮਡੀ ਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਤੇ ਬੀਕੇਯੂ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲਖੋਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ 22 ਕਿਸਾਨ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਹਨ।
Comment here