ਤਜਿੰਦਰ ਬੱਗਾ ਦੀ ਗ੍ਰਿਫਤਾਰੀ ਕਰਕੇ ਦਿੱਲੀ ਵਿੱਚ ਵੀ ਹੰਗਾਮਾ ਮਚ ਗਿਆ ਹੈ। ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਇਸ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਦਿੱਲੀ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਨੂੰ ਬੈਰੀਕੇਡ ਲਾ ਕੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਪੁਲਿਸ ਦੇ ਬੈਰੀਕੇਡ ਵੀ ਤੋੜ ਦਿੱਤੇ।

ਬੀਜੇਪ ਨੇ ਬੱਗ ਨੂੰ ਅਗਵਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਸੂਬਾ ਪੁਲਿਸ ਰਾਹੀਂ ਬਦਲਾਖੋਰੀ ਦੀ ਕੋਸ਼ਿਸ਼ ਕਰ ਰਹੇ ਹਨ।
ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਭਾਜਪਾ ਦੇ ਨੇਤਾਵਾਂ, ਜਿਸ ਵਿੱਚ ਇਸਦੀ ਸੂਬਾ ਇਕਾਈ ਦੇ ਪ੍ਰਧਾਨ ਆਦੇਸ਼ ਗੁਪਤਾ ਵੀ ਸ਼ਾਮਲ ਹਨ, ਨੇ ਕੇਜਰੀਵਾਲ ਦੀ ਅਲੋਚਨਾ ਕੀਤੀ ਅਤੇ ਕਿਹਾ ਕਿ ਬੱਗਾ ਵੱਲੋਂ ਉਨ੍ਹਾਂ ਦੇ ਝੂਠ ਨੂੰ ਬੇਨਕਾਬ ਕਰਨ ਕਰਕੇ ਚੁੱਕਿਆ ਗਿਆ ਹੈ।
ਗੁਪਤਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਪੁਲਿਸ ‘ਤੇ ਕਾਬੂ ਪਾਉਣ ਤੋਂ ਬਾਅਦ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ‘ਤੇ ਨੂੰ ਵੇਖੇਗੀ।

ਦੂਜੇ ਪਾਸੇ ‘ਆਪ’ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਿਜ ਕਰਦਿਆਂ ਦਾਅਵਾ ਕੀਤਾ ਕਿ ਬੱਗਾ ਨੂੰ ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਫਿਰਕੂ ਤਣਾਅ ਅਤੇ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰਨ ਲਈ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਦੀ ਕਾਰਵਾਈ ਦਾ ਬਚਾਅ ਕਰਦੇ ਹੋਏ ਭਾਰਦਵਾਜ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸੂਬਾ ਪੁਲਿਸ ਨੇ ਪਿਛਲੇ ਮਹੀਨੇ ਬੱਗਾ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ ਜਦੋਂ ਉਸ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਰਾਜ ਵਿੱਚ ਫਿਰਕੂ ਤਣਾਅ ਪੈਦਾ ਕਰਨ ਅਤੇ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ।
Comment here