Site icon SMZ NEWS

ਬਰਗਾੜੀ ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੇ ਮੰਗੀ ਜ਼ਮਾਨਤ, ਪਟੀਸ਼ਨ ‘ਤੇ ਸੁਣਵਾਈ ਸੋਮਵਾਰ ਨੂੰ

ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਸ਼ਨੀਵਾਰ ਨੂੰ ਸੀ.ਜੀ.ਐੱਮ. ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।

ਬੇਅਦਬੀ ਕਾਂਡ ਨਾਲ ਜੁੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਨ ਵਾਲੇ ਕੇਸ ਵਿੱਚ ਰਾਮ ਰਹੀਮ ਨੂੰ ਪਹਿਲਾਂ ਤੋਂ ਹੀ ਜ਼ਮਾਨਤ ਮਿਲੀ ਹੋਈ ਹੈ ਤੇ ਇਸ ਕੇਸ ਵਿੱਚ ਉਹ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰ ਚੁੱਕਾ ਹੈ।

Ram Rahim seeks bail

ਹੁਣ ਉਸ ਨੇ ਇਸ ਮਾਮਲੇ ਵਿੱਚ ਵਿਵਾਦਿਤ ਪੋਸਟਰ ਲਾਉਣ ਤੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਕੇਸਾਂ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਦੇ ਆਧਾਰਤ ‘ਤੇ ਅਦਾਲਤ ਨੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਸੁਣਵਾਈ ਲਈ 9 ਮਈ ਦੀ ਤਰੀਕ ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੀ ਇਸ ਤੋਂ ਪਹਿਲਾਂ ਰਾਹਤ ਮਿਲ ਚੁੱਕੀ ਹੈ। ਉਸ ਨੂੰ 2015 ਦੇ ਬੇਅਦਬੀ ਮਾਮਲੇ ‘ਚ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪੇਸ਼ ਕੀਤਾ ਜਾਵੇਗਾ। ਅਦਾਲਤ ਨੇ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਹੈ। ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ।

Exit mobile version