ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਲਈ ਭਗਵੰਤ ਮਾਨ ਸਰਕਾਰ ‘ਤੇ ਹਮਲਾ ਬੋਲਿਆ। ਇਸ ਨੂੰ ਲੈ ਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਟਵੀਟ ਸਾਂਝਾ ਕਰਦਿਆਂ ਰੰਧਾਵਾ ਨੇ ਲਿਖਿਆ ਕਿ ਸੋਮਵਾਰ ਨੂੰ ਕਿਸਾਨਾਂ ਦੇ ਇੱਕ ਸਮੂਹ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦੀ ਤਰੀਕ ਬਦਲਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਪਣੇ ਆਪ ਨੂੰ ਕਿਸਾਨਾਂ ਦੀ ਸਰਕਾਰ ਕਹਿਣ ਵਾਲਿਆਂ ਕੋਲ ਕਿਸਾਨਾਂ ਦੀਆਂ ਮੰਗਾਂ ਸੁਣਨ ਦਾ ਸਮਾਂ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਅੱਜ ਮੇਰੇ ਘਰ ਆਏ ਅਤੇ ਝੋਨੇ ਦੀ ਬਿਜਾਈ ਦੀ ਤਰੀਕ ਬਦਲਣ ਲਈ ਇੱਕ ਮੰਗ ਪੱਤਰ ਮੈਨੂੰ ਸੌਂਪਿਆ। ਭਗਵੰਤ ਮਾਨ ਜੀ ਨੂੰ ਅਪੀਲ ਹੈ ਕਿ ਉਨ੍ਹਾਂ ਦੀਆਂ ਮੰਗਾਂ ਵਿਚਾਰਿਆ ਜਾਵੇ।
Comment here