Indian PoliticsNationNewsPunjab newsWorld

ਸਾਬਕਾ CM ਚੰਨੀ ਦੇ ਭਾਣਜੇ ਹਨੀ ਨੂੰ ਨਹੀਂ ਮਿਲੀ ਰਾਹਤ, 27 ਤੱਕ ਵਧਾਈ ਗਈ ਨਿਆਇਕ ਹਿਰਾਸਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਫਿਰ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ 27 ਤਾਰੀਖ ਤਕ ਉਸ ਦੀ ਨਿਆਇਕ ਹਿਰਾਸਤ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਖਬਰ ਹੈ ਕਿ ਹਨੀ ਦੇ ਸਾਥੀ ਕੁਦਰਤ ਦੀਪ ਸਿੰਘ ਖ਼ਿਲਾਫ਼ ਗੈਰ-ਜ਼ਮਾਤਨੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਗੈਰ-ਕਾਨੂੰਨੀ ਮਾਈਨਿੰਗ ਕਰਕੇ ਮਨੀਲਾਂਡ੍ਰਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਕੜ ‘ਚ ਆਏ ਹਨੀ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਅੱਜ ਮੁੜ ਸੁਣਵਾਈ ਹੋਵੇਗੀ। ਹਨੀ ਦੀ ਜ਼ਮਾਨਤ ਪਟੀਸ਼ਨ ਉਸ ਦੇ ਵਕੀਲਾਂ ਨੇ 20 ਅਪ੍ਰੈਲ ਨੂੰ ਦਾਇਰ ਕੀਤੀ ਸੀ। ਇਸ ‘ਤੇ ਅਦਾਲਤ ਨੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਸੀ। 27 ਅਪ੍ਰੈਲ ਨੂੰ ਬਚਾਅ ਪੱਖ ਅਤੇ ਈਡੀ ਦੇ ਵਕੀਲ ਦੀ ਅਦਾਲਤ ‘ਚ ਜ਼ਮਾਨਤ ਸਬੰਧੀ ਬਹਿਸ ਵੀ ਪੂਰੀ ਹੋ ਚੁੱਕੀ ਹੈ ਪਰ ਅਦਾਲਤ ਨੇ ਕੋਈ ਫੈਸਲਾ ਦੇਣ ਦੀ ਬਜਾਏ ਸੁਣਵਾਈ ਲਈ 30 ਅਪ੍ਰੈਲ ਦੀ ਤਰੀਕ ਪਾ ਦਿੱਤੀ ਸੀ। 30 ਅਪ੍ਰੈਲ ਨੂੰ ਵੀ ਦੋਵੇਂ ਵਕੀਲ ਅਦਾਲਤ ‘ਚ ਪੇਸ਼ ਹੋਏ, ਫਿਰ ਵੀ ਕੋਈ ਫੈਸਲਾ ਨਹੀਂ ਆਇਆ ਅਤੇ 2 ਮਈ ਦੀ ਤਰੀਕ ਪਾਈ ਗਈ ਪਰ ਪਿਛਲੀ ਤਰੀਕ ‘ਤੇ ਅਦਾਲਤ ਨੇ ਬਿਨਾਂ ਕੋਈ ਸੁਣਵਾਈ ਕੀਤੇ 4 ਮਈ ਦੀ ਤਰੀਕ ਦੇ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਹੈ। ਉਸ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ ‘ਤੇ ਚਰਨਜੀਤ ਸਿੰਘ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ। ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ। ਇਸ ਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

Comment here

Verified by MonsterInsights