ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਉਤੇ ਕਾਬਜ਼ ਹੋਈ ਹੈ ਲਗਾਤਾਰ ਉਸ ਵੱਲੋਂ ਵੱਡੇ-ਵੱਡੇ ਫੈਸਲੇ ਕੀਤੇ ਜਾ ਰਹੇ ਹਨ ਤੇ ਲੋਕ ਹਿੱਤ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕੀਤਾ ਗਿਆ। ਬੇਰੋਜ਼ਗਾਰ ਨੌਜਵਾਨਾਂ ਨੂੰ CM ਮਾਨ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ।
ਮਾਨ ਸਰਕਾਰ ਵੱਲੋਂ ਗ੍ਰਾਮ ਸੇਵਕਾਂ ਦੀਆਂ ਆਸਾਮੀਆਂ ਲਈ ਭਰਤੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕੁੱਲ 792 ਅਸਾਮੀਆਂ ਲਈ ਭਰਤੀ ਕੀਤੀ ਹੋਵੇਗੀ। ਅਰਜ਼ੀ ਲਈ ਸਿਰਫ਼ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।ਮਤਲਬ 14 ਜੂਨ ਤੋਂ ਪਹਿਲਾਂ ਉਨ੍ਹਾਂ ਨੂੰ ਅਪਲਾਈ ਕਰਨਾ ਪਵੇਗਾ।
PSSSB,VDO ਭਰਤੀ ਦੇ ਲਈ ਉਮਰ ਸੀਮਾ 18 ਤੋਂ 37 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ ਪੇ ਸਕੇਲ 19,900 ਰੁਪਏ ਤੋਂ 63,200 ਰੁਪਏ ਤੱਕ ਦਾ ਰੱਖਿਆ ਗਿਆ ਹੈ ਤੇ ਆਨਲਾਈਨ ਅਰਜ਼ੀਆਂ 15 ਮਈ, 2022 ਤੋਂ ਸ਼ੁਰੂ ਹੋ ਜਾਣਗੀਆਂ। ਪੰਜਾਬੀ ਵਿਸ਼ੇ ਵਿਚ 10ਵੀਂ ਕੀਤੀ ਹੋਵੇ। ਘੱਟੋ-ਘੱਟ ਸੈਕੰਡ ਡਵੀਜ਼ਨ ਵਿਚ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ। ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੋਣੀ ਵੀ ਲਾਜ਼ਮੀ ਹੈ ਤੇ ਇਸੇ ਦੇ ਨਾਲ ਹੀ ਮਾਨਤਾ ਪ੍ਰਾਪਤ ਸੰਸਥਾ ਤੋਂ ਕੰਪਿਊਟਰ ਕੋਰਸ ਕੀਤਾ ਹੋਵੇ ਤਾਂ ਹੀ ਉਮੀਦਵਾਰ ਇਸ ਨੌਕਰੀ ਲਈ ਅਪਲਾਈ ਕਰ ਸਕਦਾ ਹੈ।
Comment here