ਪੰਜਾਬ ਵਿੱਚ ਬਣੀ CM ਭਗਵੰਤ ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਸੂਬੇ ਵਿੱਚ ਵੱਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਅਧਿਕਾਰੀਆਂ ਨਾਲ 11 ਵਜੇ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆ ਦੇ DC ਅਤੇ SSP ਸ਼ਾਮਿਲ ਹੋਣਗੇ।
ਦੱਸ ਦੇਈਏ ਕਿ CM ਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਦੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਕੋਈ ਲਿਹਾਜ਼ ਨਾ ਵਰਤਦਿਆਂ ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਬਿਨ੍ਹਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਇੱਕ ਨੁਕਾਤੀ ਏਜੰਡੇ ਉਤੇ ਕੰਮ ਕਰਨ ।
ਇਸ ਤੋਂ ਇਲਾਵਾ CM ਮਾਨ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ‘ਤੇ ਜ਼ੋਰ ਦਿੰਦਿਆਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਨਾ ਕਿ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਨੂੰ ਕਿਉਂਕਿ ਇਹ ਲੋਕ ਤਾਂ ਪਹਿਲਾਂ ਹੀ ਡਰੱਗ ਮਾਫੀਆ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਇਸ ਉਪਰਾਲੇ ਨਾਲ ਨਸ਼ੇ ਦੀ ਸਪਲਾਈ ਚੇਨ ਟੁੱਟ ਜਾਵੇਗੀ ਅਤੇ ਪੰਜਾਬ ਜਲਦ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ।
Comment here