ਚੀਨ ਵਿੱਚ ਵੀਰਵਾਰ ਨੂੰ ਤਿੱਬਤ ਏਅਰਲਾਈਨਜ਼ ਦੇ ਇੱਕ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜਹਾਜ਼ ਦੇ ਟੇਕ-ਆਫ ਦੌਰਾਨ ਵਾਪਰਿਆ । ਜਹਾਜ਼ ਨੇ ਕੰਟਰੋਲ ਗੁਆ ਦਿੱਤਾ ਅਤੇ ਰਨਵੇ ਤੋਂ ਕਾਫ਼ੀ ਅੱਗੇ ਨਿਕਲ ਗਿਆ । ਇਹ ਹਾਦਸਾ ਵੀਰਵਾਰ ਸਵੇਰੇ ਚੋਂਗਕਿੰਗ ਹਵਾਈ ਅੱਡੇ ‘ਤੇ ਵਾਪਰਿਆ । ਉਥੇ ਮੌਜੂਦ ਮੀਡੀਆ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਈ ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਯਾਤਰੀ ਜਹਾਜ਼ ਵਿੱਚ 113 ਯਾਤਰੀਆਂ ਸਣੇ ਚਾਲਕ ਦਲ ਦੇ 9 ਮੈਂਬਰ ਸਵਾਰ ਸਨ । ਜਹਾਜ਼ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ।ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਸ ਘਟਨਾ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਫੁਟੇਜ ਵਿੱਚ ਚੋਂਗਕਿੰਗ ਜਿਆਂਗਬੇਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤਿੱਬਤ ਏਅਰਲਾਈਨਜ਼ ਦੇ ਜਹਾਜ਼ ਦੇ ਅੱਗੇ ਦੇ ਹਿੱਸੇ ਤੋਂ ਅੱਗ ਦੀਆਂ ਲਪਟਾਂ ਉੱਠਦੀਆਂ ਹੋਈਆਂ ਦਿਖਾਈ ਦਿੱਤੀਆਂ। ਇਸ ਦੇ ਨਾਲ ਹੀ ਜਹਾਜ਼ ਵਿੱਚੋਂ ਧੂੰਆਂ ਵੀ ਨਿਕਲਦਾ ਨਜ਼ਰ ਆ ਰਿਹਾ ਹੈ । ਲੋਕਾਂ ਨੂੰ ਪਿਛਲੇ ਦਰਵਾਜ਼ੇ ਤੋਂ ਨਿਕਾਸੀ ਸਲਾਈਡ ਰਾਹੀਂ ਜਹਾਜ਼ ਵਿੱਚੋਂ ਨਿਕਲਦੇ ਦੇਖਿਆ ਜਾ ਸਕਦਾ ਹੈ। ਹਾਲਾਂਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਰਨਵੇ ਨੂੰ ਬੰਦ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਚੀਨੀ ਮੀਡੀਆ ਅਨੁਸਾਰ ਜਹਾਜ਼ ਵਿੱਚ 113 ਯਾਤਰੀ ਅਤੇ 9 ਕਰੂ ਮੈਂਬਰ ਸਵਾਰ ਸਨ। ਰਾਹਤ ਅਤੇ ਬਚਾਅ ਕਰਮਚਾਰੀਆਂ ਨੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ । ਜਖਮੀ ਹੋਏ ਲੋਕਾਂ ਨੂੰ ਵੀ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ । ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜਹਾਜ਼ ਨੂੰ ਅੱਗ ਵਿੱਚ ਸੜਦੇ ਹੋਏ ਦੇਖਿਆ ਜਾ ਸਕਦਾ ਹੈ। ਹਾਲਾਂਕਿ ਘਟਨਾ ਦੀਆਂ ਕੁਝ ਹੋਰ ਤਸਵੀਰਾਂ ਵਿੱਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ।
Comment here