Site icon SMZ NEWS

ਸੁਨੀਲ ਜਾਖੜ ਮਗਰੋਂ ਹੁਣ ਮਨਪ੍ਰੀਤ ਬਾਦਲ ਦੇਣਗੇ ਕਾਂਗਰਸ ਨੂੰ ਝਟਕਾ, ਛੱਡ ਸਕਦੇ ਨੇ ਪਾਰਟੀ!

ਪੰਜਾਬ ਵਿੱਚ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਸੁਨੀਲ ਜਾਖੜ ਤੋਂ ਬਾਅਦ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਪਾਰਟੀ ਛੱਡ ਸਕਦੇ ਹਨ। ਇਸ ਗੱਲ ਦਾ ਸੰਕੇਤ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ ਦੀ ਸੋਸ਼ਲ ਮੀਡੀਆ ਪੋਸਟ ਤੋਂ ਮਿਲਦਾ ਹੈ।

ਜੌਹਲ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਹਰਾਉਣ ਲਈ ਕਹਿਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਮੁਖੀ ਬਣਾਇਆ ਗਿਆ ਹੈ। ਅਜਿਹੇ ਵਿੱਚ ਮੇਰੇ ਵਰਗੇ ਵਰਕਰ ਤੋਂ ਉਨ੍ਹਾਂ ਦੇ ਸਨਮਾਨ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ।

After Sunil Jakhar now

ਜੌਹਲ ਨੇ ਲਿਖਿਆ- ਮੈਂ ਚੋਣਾਂ ਦੌਰਾਨ ਚੁੱਪੀ ਧਾਰੀ ਹੋਈ ਸੀ ਕਿ ਵੜਿੰਗ ਨੂੰ ਉਸ ਵੇਲੇ ਦੇ ਵਿਧਾਇਕ ਤੇ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਬਾਦਲ ਦੇ ਖਿਲਾਫ ਬੋਲਣ ਦਾ ਮੁੱਦਾ ਕਿਉਂ ਬਣਾਇਆ ਜਾਵੇ? ਵੜਿੰਗ ਨੇ ਸਟੇਜ ਤੋਂ ਬਠਿੰਡਾ ਸ਼ਹਿਰੀ ਸੀਟ ਤੋਂ ਕਾਂਗਰਸ ਦੇ ਖਿਲਾਫ ਵੋਟ ਪਾਉਣ ਦੀ ਖੁੱਲ ਕੇ ਅਪੀਲ ਕੀਤੀ। ਭਾਰਤ ਭੂਸ਼ਣ ਆਸ਼ੂ ਦਾ ਆਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਨ੍ਹਾਂ ਨੇ ਮਨਪ੍ਰੀਤ ਖਿਲਾਫ ਵੋਟਾਂ ਪਾਉਣ ਦੀ ਗੱਲ ਕਹੀ ਸੀ। ਉਨ੍ਹਾਂ ਨੂੰ ਹੁਣ ਪ੍ਰਧਾਨ ਅਤੇ ਕਾਰਜਕਾਰੀ ਮੁਖੀ ਬਣਾਇਆ ਗਿਆ ਹੈ।

ਪੋਸਟ ਵਿੱਚ ਅੱਗੇ ਲਿਖਿਆ ਹੈ ਕਿ ਉਦੈਪੁਰ ਵਿੱਚ ਕਾਂਗਰਸ ਦਾ ਚਿੰਤਨ ਇਹ ਹੋਣਾ ਚਾਹੀਦਾ ਸੀ ਕਿ ਜੇ ਕੋਈ ਆਪਣੀ ਹੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਬੋਲਦਾ ਹੈ ਤਾਂ ਉਸ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਜਾਂਦਾ ਹੈ?

ਉਨ੍ਹਾਂ ਕਾਂਗਰਸ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਅਜਿਹੇ ‘ਚ ਆਪਣੀ ਹੀ ਪਾਰਟੀ ਦੇ ਨੇਤਾਵਾਂ ਖਿਲਾਫ ਬੋਲਣ ਨਾਲ ਮੈਨੂੰ ਵੀ ਪਾਰਟੀ ‘ਚ ਅਹੁਦਾ ਮਿਲ ਸਕਦਾ ਹੈ। ਜੌਹਲ ਨੇ ਪੁੱਛਿਆ ਕਿ ਵੜਿੰਗ ਅਤੇ ਆਸ਼ੂ ਨੂੰ ਆਪਣੀ ਹੀ ਪਾਰਟੀ ਦੇ ਉਮੀਦਵਾਰ ਅਤੇ ਵਿੱਤ ਮੰਤਰੀ ਖਿਲਾਫ ਬੋਲਣ ਦੀ ਇਜਾਜ਼ਤ ਕਿਉਂ ਦਿੱਤੀ ਗਈ। ਪਾਰਟੀ ਅਨੁਸ਼ਾਸਨ ਦੀ ਉਮੀਦ ਕਿਵੇਂ ਕਰ ਸਕਦੀ ਹੈ?

Exit mobile version