ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਹੋਈ ਘਟਨਾ ਦੌਰਾਨ ਫੁਹਾਰਾ ਚੌਕ ਪਟਿਆਲਾ ਤੇ ਇੱਕ ਵਿਅਕਤੀ ਜਿਸ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ, ਵਲੋਂ ਸ੍ਰੀ ਦੁਰਗਾ ਮਾਤਾ ਖਿਲਾਫ ਕਾਫੀ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਸਬੰਧੀ ਇਕ ਵੀਡੀਓ ਇੰਟਰਨੈਟ ‘ਤੇ ਵਾਇਰਲ ਹੋਈ ਸੀ ਜਿਸ ਸਬੰਧੀ ਮੁਕੱਦਮਾ ਥਾਣਾ ਸਿਵਲ ਲਾਈਨ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।
ਇਸ ਮਾਮਲੇ ਵਿਚ ਸ਼੍ਰੀ ਮੁਖਵਿੰਦਰ ਸਿੰਘ ਛੀਨਾ, ਆਈਪੀਐੱਸ, ਇੰਸਪੈਕਟਰ ਜਰਨਲ ਪੁਲਿਸ ਪਟਿਆਲਾ ਰੇਂਜ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ, ਸ਼੍ਰੀ ਦੀਪਕ ਪਾਰੀਕ, ਆਈਪੀਐੱਸ, ਸੀਨੀਅਰ ਕਪਾਤਨ ਪੁਲਿਸ ਪਟਿਆਲਾ ਦੀ ਸੁਪਰਵਿਜਨ ਵਿਚ ਡਾ. ਮਹਿਤਾਬ ਸਿੰਘ, ਆਈ. ਪੀ. ਐੱਸ., ਕਪਤਾਨ ਪੁਲਿਸ ਇਨਵੈਸਟੀਗੇਸ਼ਨ ਪਟਿਆਲਾ ਤੇ ਸ਼੍ਰੀ ਵਜੀਰ ਸਿੰਘ ਪੀ. ਪੀ. ਐੱਸ., ਕਪਤਾਨ ਪੁਲਿਸ ਸਿਟੀ ਪਟਿਆਲਾ ਦੀ ਨਿਗਰਾਨੀ ਹੇਠ ਸ਼੍ਰੀ ਅਜੈਪਾਲ ਸਿੰਘ ਪੀ. ਪੀ. ਐੱਸ., ਉਪ ਕਪਤਾਨ ਪੁਲਿਸ, ਡਿਟੈਕਟਿਵ ਪਟਿਆਲਾ, ਸ਼੍ਰੀ ਕ੍ਰਿਸ਼ਨ ਕੁਮਾਰ ਪਾਂਧੇ, ਪੀ. ਪੀ. ਐੱਸ. ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ, ਸ਼੍ਰੀ ਜਸਵਿੰਦਰ ਸਿੰਘ ਟਿਵਾਣਾ, ਪੀ. ਪੀ. ਐੱਸ., ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਘਨੌਰ ਦੀ ਅਗਵਾਈ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ, ਇੰਚਾਰਜ ਸੀ. ਆਈ. ਏ. ਸਟਾਫ ਪਟਿਆਲਾ ਦੀਆਂ ਟੀਮਾਂ ਬਣਾ ਕੇ ਆਪ੍ਰੇਸ਼ਨ ਚਲਾਇਆ ਗਿਆ ਸੀ ਜਿਸ ਵਿਚ ਪੰਜਾਬ ਪੁਲਿਸ ਦੀਆਂ ਵੱਖ-ਵੱਖ 2 ਯੂਨਿਟਾਂ ਦੀ ਮਦਦ ਲਈ ਗਈ।
ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਦੱਸਿਆ ਕਿ ਇਸ ਕੇਸ ਵਿਚ ਲੋੜੀਂਦੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਸੀਆਈਏ ਸਟਾਫ ਪਟਿਆਲਾ ਦੀਆਂ ਦੋ ਵੱਖ-ਵੱਖ ਟੀਮਾਂ ਵੱਲੋਂ ਮਹਾਰਾਸ਼ਟਰਾ, ਉਤਰਾਖੰਡ, ਉਤਰ ਪ੍ਰਦੇਸ਼, ਦਿੱਲੀ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਣੇ ਕਈ ਰਾਜਾਂ ਵਿਚ ਤਲਾਸ਼ ਕੀਤੀ ਗਈ ਜੋ ਸੀਆਈਏ ਸਟਾਫ ਪਟਿਆਲਾ ਦੀ ਜੀਮ ਵੱਲੋਂ 7 ਦਿਨਾਂ ਦੀ ਭਾਲ ਉਪਰੰਤ ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉੁਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਵਾਸੀ ਪਿੰਡ ਹੀਰੋਂ ਖੁਰਦ ਜ਼ਿਲ੍ਹਾ ਮਾਨਸਾ ਹਾਲ ਵਾਸੀ ਪਾਉਂਟਾ ਸਾਹਿਬ ਦਾ ਨਾਂ ਸਾਹਮਣੇ ਆਇਆ, ਜਿਸ ਨੂੰ ਗ੍ਰਿਫਤਾਰ ਕਰਨ ਲਈ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ।
ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਉਕਤ ਸਬੰਧੀ ਜ਼ਿਲ੍ਹਾ ਮੰਡੀ ਵਿਖੇ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ ਜਿਸ ‘ਤੇ ਇੰਸਪੈਕਟਰ ਸ਼ਮਿੰਦਰ ਸਿੰਘ, ਇੰਚਾਰਜ ਸੀਆਈਏ ਸਟਾਫ ਪਟਿਆਲਾ ਵੱਲੋਂ ਪੁਲਿਸ ਪਾਰਟੀ ਅੱਜ ਮਿਤੀ 18.5.2022 ਨੂੰ ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਨੂੰ ਜ਼ਿਲ੍ਹਾ ਮੰਡੀ ਦੇ ਪਿੰਡ ਰੰਧਾੜਾ, ਮੰਡੀ ਤੋਂ ਰਿਵਾਲਸਰ ਰੋਡ ਥਾਣਾ ਸਦਰ ਮੰਡੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਤੋਂ ਮੁੱਢਲ਼ੀ ਜਾਂਚ ਵਿਚ ਪਾਇਆ ਗਿਆ ਹੈ ਕਿ ਇਹ ਪਿੰਡ ਹੀਰੋ ਖੁਰਦ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਹੈ ਤੇ ਕੁਝ ਸਮਾਂ ਬਠਿੰਡਾ ਵਿਖੇ ਰਹਿੰਦਾ ਰਿਹਾ ਹੈ ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ।