Site icon SMZ NEWS

ਸਕਿਓਰਿਟੀ ਵਾਪਿਸ ਲੈਣ ਲਈ ਹਾਈਕੋਰਟ ਪਹੁੰਚੇ ਸਾਬਕਾ ਕਾਂਗਰਸੀ MLA ਪਿੰਕੀ, ਬੋਲੇ- ‘ਮੈਨੂੰ ਜਾਨ ਦਾ ਖ਼ਤਰਾ’

ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਸਕਿਓਰਿਟੀ ਵਾਪਿਸ ਲੈਣ ਲਈ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕੇ ਦਲੀਲ ਦਿੱਤੀ ਹੈ ਕਿ ਮੈਨੂੰ ਅੱਤਵਾਦੀਆਂ ਤੋਂ ਖਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਨਾਲ ਉਨ੍ਹਾਂ ਦੀ ਜਾਨ ਖਤਰੇ ਵਿੱਚ ਪੈ ਗਈ ਹੈ। ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ।

ਪਰਮਿੰਦਰ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਪਿੰਕੀ ਕੋਲ 28 ਪੁਲਿਸ ਵਾਲੇ ਅਤੇ 1 ਪਾਇਲਟ ਸੀ। ਮਾਨ ਸਰਕਾਰ ਨੇ ਇਸ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਕਿਹਾ ਗਿਆ ਕਿ ਪਿੰਕੀ ਨੂੰ ਕੋਈ ਖਾਸ ਖਤਰਾ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਤੋਂ ਤੈਅ ਨਿਯਮਾਂ ਤਹਿਤ ਸੁਰੱਖਿਆ ਦਿੱਤੀ ਜਾਵੇਗੀ। ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ ‘ਤੇ ਕੈਂਚੀ ਚਲਾਉਂਦੇ ਹੋਏ ਪਿੰਕੀ ਤੋਂ 26 ਗੰਨਮੈਨ ਅਤੇ ਪਾਇਲਟ ਵਾਪਸ ਲੈ ਲਏ। ਹੁਣ ਉਨ੍ਹਾਂ ਕੋਲ ਸਿਰਫ਼ 2 ਪੁਲਿਸ ਮੁਲਾਜ਼ਮ ਰਹਿ ਗਏ ਹਨ।

Exit mobile version