ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਅੰਮ੍ਰਿਤਸਰ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ 4 ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਇੱਕ 8ਵੀਂ ਕਲਾਸ ਦਾ ਵਿਦਿਆਰਥੀ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੇ ਅੰਮ੍ਰਿਤਸਰ ਦੇ ਵੱਖ-ਵੱਖ ਟਿਕਾਣਿਆਂ ‘ਤੇ ਕਾਰਵਾਈ ਕਰਦੇ ਹੋਏ ਹਰਪ੍ਰੀਤ ਹੈਪੀ, ਦਿਲਬਾਗ ਸਿੰਘ, ਸਵਿੰਦਰ ਭੱਲਾ ਤੇ 8ਵੀਂ ਦੇ ਸਟੂਡੈਂਟ ਹਰਨਾਮ ਸਿੰਘ (ਕਾਲਪਨਿਕ ਨਾਂ) ਨੂੰ ਗ੍ਰਿਫਤਾਰ ਕੀਤਾ ਹੈ। ਐੱਸਟੀਐੱਫ ਇਹ ਕਾਰਵਾਈ ਬੀਤੇ ਕੁਝ ਦਿਨਾਂ ਤੋਂ ਗੁਪਤ ਤਰੀਕੇ ਨਾਲ ਕਰ ਰਹੀ ਸੀ। 8ਵੀਂ ਦਾ ਸਟੂਡੈਂਟ ਨਾਬਾਲਗ ਹੋਣ ਕਾਰਨ ਉਸ ਦਾ ਨਾਂ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ ਹੈ। ਐੱਸਟੀਐੱਫ ਨੇ ਨਾਬਾਲਗ ਨੂੰ ਜੁਵੇਨਾਈਲ ਜੇਲ੍ਹ ਵਿਚ ਭੇਜ ਦਿੱਤਾ ਹੈ। ਐੱਸਟੀਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਸ ਪੂਰੀ ਕਾਰਵਾਈ ਦੀ ਅਜੇ ਤੱਕ ਪੁਸ਼ਟੀ ਨਹੀਂ ਕਰ ਰਹੇ ਸਨ। ਇਸ ਬਾਰੇ ਡੀਜੀਪੀ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।
ਹਿਰਾਸਤ ਵਿਚ ਲਏ ਗਏ ਨੌਜਵਾਨ ਡਕੈਤੀ ਦੀ ਯੋਜਨਾ ਬਣਾ ਰਹੇ ਸਨ ਅਤੇ ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰਾਂ ਸਣੇ ਇੱਕ ਪਿਸਤੌਲ ਵੀ ਬਰਾਮਦ ਹੋਈ ਹੈ। ਨੌਜਵਾਨਾਂ ਤੋਂ ਤਿੰਨ ਚੋਰੀ ਦੀਆਂ ਗੱਡੀਆਂ ਵੀ ਬਰਾਮਦ ਹੋਈਆਂ ਹਨ। ਫੜੇ ਗਏ ਨੌਜਵਾਨਾਂ ਵਿਚੋਂ ਇੱਕ ‘ਤੇ 302 ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ ਮੋਹਾਲੀ ਵਿਚ ਇੰਟੈਲੀਜੈਂਸ ਵਿੰਗ ‘ਤੇ ਹੋਏ ਹਮਲੇ ਤੋਂ ਬਾਅਦ ਤੋਂ ਹੀ ਸਾਵਧਾਨ ਹੈ। ਕ੍ਰਾਸ ਬਾਰਡਰ ਹੋ ਰਹੀਆਂ ਗਤੀਵਿਧੀਆਂ ‘ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।