Site icon SMZ NEWS

UN ‘ਚ ਭਾਰਤ ਦਾ ਪਾਕਿਸਤਾਨ ਨੂੰ ਕਰਾਰਾ ਜਵਾਬ, ‘ਜੰਮੂ-ਕਸ਼ਮੀਰ, ਲੱਦਾਖ ਸਾਡੇ ਸਨ ਤੇ ਰਹਿਣਗੇ’

ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਨੂੰ ਜੰਮੂ-ਕਸ਼ਮੀਰ ‘ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਝਾੜ ਪਾਈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਕਾਊਂਸਲਰ ਰਾਜੇਸ਼ ਪਰਿਹਾਰ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਲਾਏ ਗਏ ਦੋਸ਼ਾਂ ਨੂੰ ਗਲਤ ਦੱਸਿਆ।

India stern reply

ਰਾਜੇਸ਼ ਪਰਿਹਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਤੇ ਲੱਦਾਖ ਭਾਰਤ ਦਾ ਇੱਕ ਅਨਿਖੜਵਾਂ ਹਿੱਸਾ ਸਨ, ਹੈ ਤੇ ਰਹਹਿਣਗੇ। ਇਸ ਵਿੱਚ ਉਹ ਇਲਾਕੇ ਵੀ ਸਾਮਲ ਹਨ ਜੋ ਪਾਕਿਸਤਾਨ ਦੇ ਕਬਜ਼ੇ ਵਿੱਚ ਹੈ। ਇਸ ਤੋਂ ਕੋਈ ਵੀ ਦੇਸ਼ ਇਨਕਾਰ ਨਹੀਂ ਕਰ ਸਕਦਾ ਹੈ। ਪਾਕਿਸਤਾਨ ਸਾਡੀ ਮਦਦ ਕਰਨਾ ਚਾਹੁੰਦਾ ਹੈ ਤਾਂ ਉਹ ਸਪਾਂਸਰਡ ਅੱਤਵਾਦ ਨੂੰ ਰੋਕਣ ਵਿੱਚ ਯੋਗਦਾਨ ਦੇ ਸਕਦਾ ਹੈ। ਇਸ ਤੋਂ ਇਲਾਵਾ ਜ਼ਰਦਾਰੀ ਦੀ ਕਿਸੇ ਗੱਲ ਦੀ ਸਾਡੇ ਲਈ ਕੋਈ ਅਹਿਮੀਅਤ ਨਹੀਂ ਹੈ।

ਦਰਅਸਲ ਪਾਕਿਸਤਾਨ ਦੇ ਵਿਦੇਸ਼ ਮੰਤਰੀ ਜ਼ਦਾਰੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਓਪਨ ਡਿਬੇਟ ਵਿੱਚ ਜੰਮੂ-ਕਸ਼ਮੀਰ ਤੋਂ ਆਰਟੀਕਲ 270 ਹਟਾਉਣ ਤੇ ਹੱਦਬੰਦੀ ਕਮਿਸ਼ਨ ਦੇ ਹਾਲੀਆ ਆਦੇਸ਼ ਨੂੰ ਚੁੱਕਿਆ। ਉਨ੍ਹਾਂ ਭਾਰਤ ਵਿੱਚ ਕਸ਼ਮੀਰੀ ਲੋਕਾਂ ਦੇ ਸ਼ੋਸ਼ਣ ਤੇ ਉਨ੍ਹਾਂ ‘ਤੇ ਤਸ਼ੱਦਦ ਦੇ ਵੀ ਦੋਸ਼ ਲਾਏ।

Exit mobile version