Site icon SMZ NEWS

ਲਾਰੈਂਸ ਬਿਸ਼ਨੋਈ ਗਰੁੱਪ ਦੇ ਸਾਥੀ ਗੋਲਡੀ ਬਰਾੜ ਨੇ ਲਈ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ

ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪੂਰੇ ਪੰਜਾਬ ਵਿਚ ਸੋਗ ਦਾ ਮਾਹੌਲ ਹੈ। ਉਨ੍ਹਾਂ ਦੀ ਅੱਜ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੇ ਦੋ ਸਾਥੀ ਜ਼ਖਮੀ ਹੋ ਗਏ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਤੇ ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਗਾਇਕ ਮੂਸੇਵਾਲਾ ਆਪਣੇ ਕੁਝ ਸਾਥੀਆਂ ਨਾਲ ਗੱਡੀ ਵਿਚ ਜਾ ਰਹੇ ਸਨ। ਇਸੇ ਦੌਰਾਨ ਕਾਲੇ ਰੰਗ ਦੀ ਗੱਡੀ ਵਿਚ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਫਾਇਰਿੰਗ ਕੀਤੀ। ਘਰ ਤੋਂ ਲਗਭਗ 5 ਕਿਲੋਮੀਟਰ ਦੀ ਦੂਰੀ ‘ਤੇ ਮੂਸੇਵਾਲਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਉਦੋਂ ਮੂਸੇਵਾਲਾ ਖੁਦ ਥਾਰ ਜੀਪ ਚਲਾ ਰਹੇ ਸਨ। ਉੁਨ੍ਹਾਂ ‘ਤੇ ਲਗਭਗ 20 ਰਾਊਂਡ ਫਾਇਰ ਕੀਤੇ ਗਏ। ਫਾਇਰਿੰਗ ਇੰਨੀ ਤਾਬੜਤੋੜ ਹੋਈ ਕਿ ਮੂਸੇਵਾਲਾ ਆਪਣੀ ਸੀਟ ਤੋਂ ਹਿਲ ਤਕ ਨਹੀਂ ਸਕੇ।

Exit mobile version